ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ। ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸੀਐੱਮ ਦੀ ਸਹੁੰ ਚੁੱਕਣਗੇ। ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਮੇਰਾ ਛੋਟਾ ਭਰਾ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗਾ। ਅੱਜ ਉਹ ਸਹੁੰ ਸਮਾਗਮ ਦਾ ਸਦਾ ਦੇਣ ਮੇਰੇ ਘਰ ਆਇਆ। ਮੈਨੂੰ ਪੂਰਾ ਭਰੋਸਾ ਹੈ ਕਿ ਭਗਵੰਤ ਇੱਕ ਮੁੱਖ ਮੰਤਰੀ ਦੇ ਤੌਰ ‘ਤੇ ਪੰਜਾਬ ਦੇ ਲੋਕਾਂ ਦੀ ਹਰ ਉਮੀਦ ਨੂੰ ਪੂਰਾ ਕਰਨਗੇ।
ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਇਤਿਹਾਸਕ ਜਿੱਤ ਪਿੱਛੋਂ ਅੱਜ ਦਿੱਲੀ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਪੈਰ ਛੂਹ ਕੇ ਕੇਜਰੀਵਾਲ ਤੋਂ ਅਸ਼ੀਰਵਾਦ ਲਿਆ ਤੇ ਕੇਜਰੀਵਾਲ ਨੇ ਉਨ੍ਹਾਂ ਨੂੰ ਗਲੇ ਲਾਇਆ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਥੇ ਮੌਜੂਦ ਸਨ। ਮਨੀਸ਼ ਸਿਸੋਦੀਆ ਨੇ ਵੀ ਭਗਵੰਤ ਮਾਨ ਨੂੰ ਗਲ ਲਾ ਕੇ ਇਸ ਜਿੱਤ ਦੀ ਵਧਾਈ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪਾਰਟੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਅੱਜ ਸ਼ੁੱਕਰਵਾਰ ਸ਼ਾਮ ਪਹਿਲੀ ਵਾਰ ਚੰਡੀਗੜ੍ਹ ਵਿੱਚ ਇਕੱਠੇ ਹੋ ਕੇ ਮੀਟਿੰਗ ਕਰਨਗੇ। ਇੱਕ ‘ਆਪ’ ਆਗੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਕੇਜਰੀਵਾਲ ਨੂੰ ਮਿਲ ਕੇ ਤੁਰੰਤ ਹੀ ਵਾਪਿਸ ਆਉਣਾ ਪਏਗਾ ਕਿਉਂਕਿ ਉਨ੍ਹਾਂ ਨੇ ਵਿਧਾਇਕਾਂ ਨਾਲ ਆਪਣੀ ਪਹਿਲੀ ਮੀਟਿੰਗ ਵਿੱਚ ਸ਼ਾਮਲ ਹੋਣਾ ਹੈ।