ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸ਼ਰਾਬ ਘਪਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਤੋਂ ਕਰੀਬ 9 ਘੰਟੇ ਤੱਕ ਪੁੱਛਗਿੱਛ ਕੀਤੀ। ਲੰਬੀ ਪੁੱਛਗਿੱਛ ਤੋਂ ਬਾਅਦ ਅਰਵਿੰਦ ਕੇਜਰੀਵਾਲ ਐਤਵਾਰ ਰਾਤ 8:34 ਮਿੰਟ ‘ਤੇ ਸੀਬੀਆਈ ਹੈੱਡਕੁਆਰਟਰ ਤੋਂ ਬਾਹਰ ਆਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂ ਅਰਵਿੰਦ ਕੇਜਰੀਵਾਲ ਨੂੰ ਲੈਣ ਲਈ ਸੀਬੀਆਈ ਹੈੱਡਕੁਆਰਟਰ ਪਹੁੰਚੇ ਸਨ। ਸਵੇਰੇ 11.15 ਵਜੇ ਤੋਂ ਸੀਬੀਆਈ ਸ਼ਰਾਬ ਘੁਟਾਲੇ ਮਾਮਲੇ ‘ਤੇ ਅਰਵਿੰਦ ਕੇਜਰੀਵਾਲ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਸੀਬੀਆਈ ਹੈੱਡਕੁਆਰਟਰ ਤੋਂ ਸਿੱਧੇ ਸਿਵਲ ਲਾਈਨ ਸਥਿਤ ਆਪਣੇ ਘਰ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਦੇ ਕਾਫਲੇ ਦੇ ਨਾਲ ਪਾਰਟੀ ਦੇ ਕਈ ਵੱਡੇ ਨੇਤਾ ਮੌਜੂਦ ਸਨ। ਦੂਜੇ ਪਾਸੇ ਦਿੱਲੀ ਪੁਲਿਸ ਨੇ ਨਜਫਗੜ੍ਹ ਇਲਾਕੇ ਤੋਂ ਪਾਰਟੀ ਦੇ ਕਈ ਵੱਡੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ। ਇਸ ਦੌਰਾਨ ‘ਆਪ’ ਨੇਤਾ ਸੰਜੇ ਸਿੰਘ ਨੇ ਗ੍ਰਹਿ ਮੰਤਰੀ ਅਤੇ ਪੀਐੱਮ ਮੋਦੀ ਖਿਲਾਫ ਮੁਰਦਾਬਾਦ ਦੇ ਨਾਅਰੇ ਵੀ ਲਗਾਏ।
ਇਸ ਤੋਂ ਪਹਿਲਾਂ ਵੀਡੀਓ ਜਾਰੀ ਕਰਦੇ ਹੋਏ ਕੇਜਰੀਵਾਲ ਨੇ ਖੁਦ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਸੀ। ਇਹ ਵੀਡੀਓ ਕੇਜਰੀਵਾਲ ਨੇ ਐਤਵਾਰ ਸਵੇਰੇ 11.10 ਵਜੇ ਜਾਰੀ ਕੀਤਾ ਗਿਆ ਸੀ। ਇਸ ਵੀਡੀਓ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਸੀਬੀਆਈ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਦਿੱਤਾ ਹੈ।
ਇਹ ਵੀ ਪੜ੍ਹੋ : ਅਬੋਹਰ ‘ਚ ਪਤਨੀ ਨਾਲ ਹੈਵਾਨੀਅਤ, ਜੇਠ ਨਾਲ ਸਬੰਧ ਬਣਾਉਣ ਤੋਂ ਮਨ੍ਹਾ ਕਰਨ ‘ਤੇ ਪਸ਼ੂ ਵਾਂਗ ਕੁੱਟਿਆ
ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਨੇਤਾਵਾਂ ਨੇ ਐਤਵਾਰ ਨੂੰ ਕੇਜਰੀਵਾਲ ਤੋਂ ਸੀਬੀਆਈ ਦੀ ਪੁੱਛਗਿੱਛ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੀਬੀਆਈ ਹੈੱਡਕੁਆਰਟਰ ਦੇ ਬਾਹਰ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਪੁਲਿਸ ਨੇ ਕਿਹਾ ਸੀ ਕਿ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਧਾਰਾ 144 ਲਾਗੂ ਕੀਤੀ ਗਈ ਸੀ। 4 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ। ਇਸ ਲਈ ਪੁਲਿਸ ਪ੍ਰਸ਼ਾਸਨ ਨੇ ਪੂਰੀ ਤਿਆਰੀ ਕਰ ਲਈ ਸੀ।
ਪੁਲਿਸ ਨੇ ਪਾਰਟੀ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਦਿੱਲੀ ਪੁਲਿਸ ਨੇ ਨਜਫਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਨਜ਼ਰਬੰਦ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: