ਦਿੱਲੀ ਵਿਧਾਨ ਸਭਾ ਵਿੱਚ ਬੀਤੇ ਦਿਨ ਬਜਟ 2022-23 ਪੇਸ਼ ਕੀਤਾ ਗਿਆ। ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਆ ਕਿ ਸਰਕਾਰ ਇਸ ਬਜਟ ਵਿੱਚ ਟ੍ਰੈਫਿਕ ਲਾਈਟ ‘ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਜ਼ਿੰਦਗੀ ਬਦਲਣ ਲਈ ਨਵੀਂ ਯੋਜਨਾ ਲੈ ਕੇ ਆਈ ਹੈ।
ਇਸ ਤਹਿਤ ਅਜਿਹੇ ਬੱਚਿਆਂ ਲਈ ਸਕੂਲ ਖੋਲ੍ਹੇ ਜਾਣਗੇ, ਜਿਥੇ ਉਨ੍ਹਾਂ ਦੇ ਰਹਿਣ ਤੇ ਪੜ੍ਹਣ ਦੀ ਵਿਵਸਥਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਲਈ 10 ਕਰੋੜ ਰੁਪੇ ਦੀ ਵਿਵਸਥਾ ਰਖੀ ਗਈ ਹੈ।
ਕੇਜਰੀਵਾਲ ਨੇ ਕਿਹਾ ਕਿ ‘ਟ੍ਰੈਫਿਕ ਲਾਈਟ ‘ਤੇ ਖੜ੍ਹੇ ਬੱਚਿਆਂ ਵੱਲ ਅੱਜ ਤੱਕ ਕਿਸੇ ਸਰਕਾਰ ਨੇ ਧਿਆਨ ਨਹੀਂ ਦਿੱਤਾ, ਉਹ ਇਸ ਲਈ ਕਿਉਂਕਿ ਉਹ ‘ਵੋਟ ਬੈਂਕ’ ਨਹੀਂ ਹੁੰਦੇ। ਅਸੀਂ ਉਨ੍ਹਾਂ ਦਾ ਧਿਆਨ ਰਖਾਂਗੇ। ਸਾਡੀ ਸਰਕਾਰ ਉਨ੍ਹਾਂ ਬੱਚਿਆਂ ਲਈ ਸ਼ਾਨਦਾਰ ਸਕੂਲ ਬਣਾਏਗੀ, ਉਹ ਉਥੇ ਰਹਿਣਗੇ, ਉਥੇ ਪੜ੍ਹਣਗੇ ਅਸੀਂ ਉਨ੍ਹਾਂ ਨੂੰ ਇੱਕ ਬਿਹਤਰ ਨਾਗਰਿਕ ਬਣਾਵਾਂਗੇ।’
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਦੱਸ ਦੇਈਏ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਵਿਧਾਨ ਸਭਾ ਵਿੱਚ ਮਾਲੀ ਵਰ੍ਹੇ 2022-23 ਲਈ 75,800 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਸ ਬਜਟ ਨੂੰ ਰੋਜ਼ਗਾਰ ਬਜਟ ਨਾਂ ਦਿੱਤਾ ਗਿਆ। ਸਿਸੋਦੀਆ ਨੇ ਕਿਹਾ ਕਿ ਇਸ ਦਾ ਮਕਸਦ ਆਰਥਿਕ ਕਲਿਆਣ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਗਲੇ ਪੰਜ ਸਾਲ ਦਿੱਲੀ ਦੇ ਲੋਕਾਂ ਨੂੰ 20 ਲੱਖ ਨਕੌਰੀਆਂ ਦੇਵੇਗੀ।