ਐਤਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੋਗਰਾਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਅੰਦੋਲਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਚਾਹੁੰਦੀ ਸੀ ਕਿ ਦਿੱਲੀ ਦੇ ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਜਾਏ ਤਾਂਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿੱਚ ਮਾਰਚ ਕਰਨ ਵਾਲੇ ਕਿਸਾਨਾਂ ਨੂੰ ‘ਘਰ’ ਦਿੱਤਾ ਜਾ ਸਕੇ।
ਕੇਜਰੀਵਾਲ ਨੇ ਕਿਹਾ, ‘ਮੈਂ ਵੀ ਇੱਕ ਅੰਦੋਲਨ, ਅੰਨਾ ਅੰਦੋਲਨ ਤੋਂ ਉਭਰ ਕੇ ਆਇਆ ਹਾਂ। ਉਸ ਵੇਲੇ ਸਾਡੇ ਨਾਲ ਵੀ ਅਜਿਹਾ ਹੀ ਕੀਤਾ ਗਿਆ ਸੀ। ਉਹ ਸਾਨੂੰ ਸਟੇਡੀਅਮ ਵਿੱਚ ਰਖਦੇ ਸਨ। ਮੈਂ ਵੀ ਕਈ ਦਿਨਾਂ ਤੱਕ ਸਟੇਡੀਅਮ ਵਿੱਚ ਰਿਹਾ। ਮੈਂ ਸਮਝ ਗਿਆ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਇਹ ਇੱਕ ਚਾਲ ਹੈ।’
ਉਨ੍ਹਾਂ ਕਿਹਾ ਕਿ ਜੇ ਦਿੱਲੀ ਵਿੱਚ ਦਾਖਲ ਹੋਣ ਵਾਲੇ ਕਿਸਾਨਾਂ ਨੂੰ ਸਟੇਡੀਅਮ ਵੱਚ ਡਿਟੇਨ ਕਰ ਲਿਆ ਗਿਆ ਹੁੰਦਾ ਤਾਂ ਕਿਸਾਨ ਅੰਦੋਲਨ ਅੱਕ ਸਟੇਡੀਅਮ ਤੱਕ ਹੀ ਸੀਮਤ ਰਹਿ ਜਾਂਦਾ, ਪਰ ਅਸੀਂ ਅਜਿਹਾ ਕਰਨ ਤੋਂ ਨਾਂਹ ਕਰ ਦਿੱਤੀ। ਅਸੀਂ ਕਿਹਾ ਕਿ ਅਸੀਂ ਸਟੇਡੀਅਮਾਂ ਨੂੰ ਜੇਲ੍ਹ ਵਿੱਚ ਨਹੀਂ ਬਦਲਾਂਗੇ। ਕੇਂਦਰ ਸਰਕਾਰ ਇੰਨੇ ਗੁੱਸੇ ਵਿੱਚ ਸੀ, ਪਰ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਮਦਦ ਕੀਤੀ। ਉਨ੍ਹਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ, ਟਾਇਲਟ ਦੀ ਸਹੂਲਤ ਦਿੱਤੀ, ਲੰਗਰ ਦਾ ਪ੍ਰਬੰਧ ਕੀਤਾ। ਸਾਨੂੰ ਖੁਸ਼ੀ ਹੈ ਕਿ ਅਸੀਂ ਕਿਸਾਨ ਭਰਾਵਾਂ ਦੀ ਮਦਦ ਕੀਤੀ। ਅਸੀਂ ਉਹ ਸਭ ਕੀਤਾ ਜੋ ਅਸੀਂ ਕਰ ਸਕਦੇ ਸੀ।