ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ‘ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਭਗਵੰਤ ‘ਤੇ ਮਾਣ ਮਹਿਸੂਸ ਹੋ ਰਿਹਾ ਏ।
ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਇਸ ਐਕਸ਼ਨ ਨਾਲ ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ। ਪੂਰੇ ਰਾਸ਼ਟਰ ਨੂੰ ਅੱਜ ਆਮ ਆਦਮੀ ਪਾਰਟੀ ‘ਤੇ ਮਾਣ ਮਹਿਸੂਸ ਹੋ ਰਿਹਾ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ।
ਇਸ ਦੀ ਸ਼ਿਕਾਇਤ ਸੀ.ਐੱਮ. ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਉਨ੍ਹਾਂ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -: