ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਡਾ ਐਕਸ਼ਨ ਲੈਂਦੇ ਹੋਇਆ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਤੇ ਕੇਸ ਦਰਜ ਕਰਕੇ ਡਾ. ਸਿੰਗਲਾ ਦੀ ਗ੍ਰਿਫਤਾਰੀ ਵੀ ਕਰ ਲਈ ਗਈ ਹੈ। ਜਿਸ ਦੀ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਹੁਤ ਤਾਰੀਫ ਕੀਤੀ ਹੈ।
ਇਸ ‘ਤੇ ਦਿੱਲੀ ਦੇ CM ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਦੇ ਇਸ ਕਦਮ ਦੀ ਤਾਰੀਫ ਕਰਦਾ ਹਾਂ। ਭਗਵੰਤ ਮਾਨ ‘ਤੇ ਸਾਨੂੰ ਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਾਬਤ ਕਰ ਦਿੱਤਾ ਹੈ ਕਿ ਭਾਵੇਂ ਗਰਦਨ ਕੱਟ ਜਾਵੇ ਪਰ ਦੇਸ਼ ਨਾਲ ਗੱਦਾਰੀ ਨਹੀਂ ਕਰਾਂਗੇ।’
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹੀ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਬਰਖਾਸਤ ਕੀਤੇ ਜਾਣ ‘ਤੇ ਵਿਰੋਧੀ ਵੀ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ। ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਸੀ.ਐੱਮ. ਮਾਨ ਦੇ ਇਸ ਬੋਲਡ ਫੈਸਲੇ ‘ਤੇ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਕਰਾਚੀ ‘ਚ ਲੁਕਿਆ ਬੈਠਾ ਏ ਦਾਊਦ ਇਬਰਾਹਿਮ, ਭਾਣਜੇ ਨੇ ED ਸਾਹਮਣੇ ਕੀਤਾ ਖੁਲਾਸਾ
ਦੂਜੇ ਪਾਸੇ ਕੁਝ ਇਸ ਫੈਸਲੇ ਦੇ ਵਿਰੋਧ ਵਿੱਚ ਵੀ ਬੋਲ ਰਹੇ ਹਨ। ਫਤਿਹਜੰਗ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਇਸ ਤਰ੍ਹਾਂ ਦੇ ਕੰਮ ਕਰ ਰਹੀ ਹੈ। ਜੇ ਕੇਸ ਦਰਜ ਹੋਣ ਤੋਂ ਬਾਅਦ ਵਿਜੇ ਸਿੰਗਲਾ ਨੂੰ ਸਜ਼ਾ ਹੁੰਦੀ ਹੈ ਤਾਂ ਹੀ ਇਹ ਮੰਨਿਆ ਜਾਵੇਗਾ ਕਿ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: