ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 25 ਅਗਸਤ ਨੂੰ ਹਿਮਾਚਲ ਦੇ ਊਨਾ ਦਾ ਦੌਰਾ ਕਰਨਗੇ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸੁਰਜੀਤ ਠਾਕੁਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਹ ਹੁਸ਼ਿਆਰਪੁਰ ਰੋਡ ‘ਤੇ ਕਪਿਲਾ ਫਾਰਮ ਵਿਖੇ ਲੋਕਾਂ ਨੂੰ ਸੰਬੋਧਨ ਕਰਨਗੇ।
ਉਨ੍ਹਾਂ ਕਿਹਾ ਕਿ ਸਿੱਖਿਆ ਤੋਂ ਬਾਅਦ ਕੇਜਰੀਵਾਲ ਹੁਣ ਊਨਾ ‘ਚ ਸੂਬੇ ਦੇ ਲੋਕਾਂ ਨੂੰ ਦੂਜੀ ਗਾਰੰਟੀ ਦੇਣਗੇ। ਉਨ੍ਹਾਂ ਦੋਸ਼ ਲਾਇਆ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਅਨੁਰਾਗ ਠਾਕੁਰ ਨੇ ਈਡੀ ਦੀ ਮਦਦ ਲੈ ਕੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਕੀਤੀ ਹੈ। ਜਦੋਂ ਵੀ ਦਿੱਲੀ ਦੇ ਵੱਡੇ ਆਗੂ ਹਿਮਾਚਲ ਆਉਂਦੇ ਹਨ ਤਾਂ ਉਹ ਅਜਿਹੀਆਂ ਸਾਜ਼ਿਸ਼ਾਂ ਰਚਦੇ ਹਨ।
ਇਹ ਸਭ ਹਿਮਾਚਲ ਵਿੱਚ ਆਪ ਦੀ ਪ੍ਰਸਿੱਧੀ ਕਾਰਨ ਹੋ ਰਿਹਾ ਹੈ। ਭਾਜਪਾ ਸਰਕਾਰ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ। ਉਹ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਤੋਂ ਨਾਰਾਜ਼ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਪਨਾ ਚੌਧਰੀ ਜਲਦ ਹੋ ਸਕਦੀ ਏ ਗ੍ਰਿਫ਼ਤਾਰ! UP ਪੁਲਿਸ ਹਰਿਆਣਾ ਲਈ ਰਵਾਨਾ
ਆਮ ਆਦਮੀ ਪਾਰਟੀ ਦੇ ਬੁਲਾਰੇ ਕਲਿਆਣ ਭੰਡਾਰੀ ਨੇ ਕਿਹਾ ਕਿ ‘ਆਪ’ ਹਿਮਾਚਲ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਭਾਜਪਾ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਹਿਮਾਚਲ ਆ ਰਹੇ ਹਨ, ਹੁਣ ਭਾਜਪਾ ਸਿਸੋਦੀਆ ਨੂੰ ਹਿਮਾਚਲ ਆਉਣ ਤੋਂ ਰੋਕੇ।
ਵੀਡੀਓ ਲਈ ਕਲਿੱਕ ਕਰੋ -: