ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵੱਲੋਂ ਕੀਤੀ ਗਈ ਗ੍ਰਿਫਤਾਰੀ ਦੇ ਬਾਅਦ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਬਚਾਅ ਵਿਚ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਮੈਂ ਖੁਦ ਸਤੇਂਦਰ ਜੈਨ ਦੇ ਕੇਸ ਦਾ ਅਧਿਐਨ ਕੀਤਾ ਹੈ ਤੇ ਇਹ ਮਾਮਲਾ ਪੂਰੀ ਤਰ੍ਹਾਂ ਤੋਂ ਫਰਜ਼ੀ ਹੈ।
ਕੇਜਰੀਵਾਲ ਨੇ ਸਤੇਂਦਰ ਜੈਨ ਦੇ ਬਚਾਅ ਵਿਚ ਕਿਹਾ ਕਿ ਅਸੀਂ ਨਾ ਤਾਂ ਭ੍ਰਿਸ਼ਟਾਚਾਰ ਬਰਦਾਸ਼ਤ ਕਰਦੇ ਹਾਂਤੇ ਨਾ ਹੀ ਭ੍ਰਿਸ਼ਟਾਚਾਰ ਕਰਦੇ ਹਾਂ। ਸਾਡੀ ਸਰਕਾਰ ਇੱਕ ਕੱਟੜ ਸਰਕਾਰ ਹੈ। ਸਤੇਂਦਰ ਜੈਨ ਨੂੰ ਸਿਆਸੀ ਕਾਰਨਾਂ ਤੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਾਨੂੰ ਕਾਨੂੰਨ ਵਿਵਸਥਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਦੇ। ਪੰਜਾਬ ਵਿਚ ਅਸੀਂ ਆਪਣੇ ਹੀ ਮੰਤਰੀ ਨੂੰ ਗ੍ਰਿਫਤਾਰ ਕਰਾਇਆ ਪਰ ਸਤੇਂਦਰ ਜੈਨ ਦਾ ਕੇਸ ਬਿਲਕੁਲ ਫਰਜ਼ੀ ਹੈ।
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਪੀਐਮਐਲਏ ਐਕਟ ਦੇ ਤਹਿਤ ਈਡੀ ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਦੁਆਰਾ ਕਾਨੂੰਨ ਦੀ ਵਰਤੋਂ ਕਾਨੂੰਨੀ ਦੀ ਬਜਾਏ ਇੱਕ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ।
ਸਿੱਬਲ ਨੇ ਸਤੇਂਦਰ ਜੈਨ ਦੀ ਗ੍ਰਿਫਤਾਰੀ ਦੇ ਬਾਅਦ ਟਵੀਟ ‘ਤੇ ਕਿਹਾ ਕਿ ਸਤੇਂਦਰ ਜੈਨ ਨੂੰ ਪੀਐੱਮਐੱਲਏ ਕਾਨੂੰਨ ਤਹਿਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕਾਨੂੰਨ ਦਾ ਲਗਾਤਾਰ ਗਲਤ ਇਸਤੇਮਾਲ ਹੋ ਰਿਹਾ ਹੈ। ਇਸ ਨੂੰ ਕਾਨੂੰਨੀ ਤੋਂ ਜ਼ਿਆਦਾ ਸਿਆਸੀ ਹਥਿਆਰ ਵਜੋਂ ਇਸਤੇਮਾਲ ਕੀਤਾ ਜਾ ਰਿਹਾ ਹੈ। ਸਿੱਬਲ ਨੇ ਹੁਣੇ ਜਿਹੇ ਕਾਂਗਰਸ ਤੋਂ ਅਸਤੀਫਾ ਦੇ ਕੇ ਸਮਾਜਵਾਦੀ ਪਾਰਟੀ ਦੇ ਸਮਰਥਨ ਤੋਂ ਰਾਜ ਸਥਾਨ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ ਹੈ।
ਵੀਡੀਓ ਲਈ ਕਲਿੱਕ ਕਰੋ -: