ਕੇਂਦਰ ਦੀ ਅਗਨੀਪਥ ਯੋਜਨਾ ਖਿਲਾਫ ਦੇਸ਼ ਦੇ ਕਈ ਹਿੱਸਿਆਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਖ-ਵੱਖ ਆਗੂਆਂ ਵੱਲੋਂ ਵੀ ਇਸ ਯੋਜਨਾ ‘ਤੇ ਸਵਾਲ ਚੁੱਕੇ ਜਾ ਰਹੇ ਹਨ।
ਇਨ੍ਹਾਂ ਸਭ ਦੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ‘ਦੇਸ਼ ਦੇ ਨੌਜਵਾਨਾਂ ਤੇ ਫੌਜ ਦੇ ਜਵਾਨਾਂ ਦਾ ਇੰਨਾ ਅਪਮਾਨ ਨਾ ਕਰੋ। ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਫਿਜ਼ਿਕਲ ਟੈਸਟ ਪਾਸ ਕਰਦੇ ਹਨ ਤਾਂ ਜੋ ਸਾਰੀ ਉਮਰ ਦੇਸ਼ ਦੀ ਸੇਵਾ ਕਰ ਸਕਣ, ਇਸ ਲਈ ਨਹੀਂ ਕਿ ਉਹ BJP ਦਫ਼ਤਰ ਦੇ ਬਾਹਰ ਗਾਰਡ ਲੱਗਣਾ ਚਾਹੁੰਦੇ ਹਨ।’
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ 2022 ਲਈ ਪ੍ਰਸਤਾਵਿਤ ਭਰਤੀ ਪ੍ਰਕਿਰਿਆ ਲਈ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਪਰਲੀ ਉਮਰ ਸੀਮਾ ਅਗਨੀਪਥ ਸਕੀਮ ਤਹਿਤ 2022 ਦੀ ਭਰਤੀ ਪ੍ਰਕਿਰਿਆ ਨੂੰ ਵਧਾ ਕੇ 23 ਸਾਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਟਨਲ ਦਾ ਉਦਘਾਟਨ ਕਰਨ ਪਹੁੰਚੇ PM ਮੋਦੀ ਨੇ ਸੜਕ ਤੋਂ ਚੁੱਕਿਆ ਕੂੜਾ, ਦਿੱਤਾ ਸਵੱਛਤਾ ਦਾ ਸੰਦੇਸ਼
ਰੱਖਿਆ ਮੰਤਰਾਲੇ ਦੇ ਅਨੁਸਾਰ ਅਗਨੀਪਥ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਪਹਿਲੇ ਸਾਲ ਲਈ 4.76 ਲੱਖ ਦਾ ਸਾਲਾਨਾ ਪੈਕੇਜ ਮਿਲੇਗਾ। ਚੌਥੇ ਸਾਲ ਤੱਕ ਇਹ ਵਧ ਕੇ 6.92 ਲੱਖ ਹੋ ਜਾਵੇਗੀ। ਇਸ ਤੋਂ ਇਲਾਵਾ ਹੋਰ ਜੋਖਿਮ ਅਤੇ ਤੰਗੀ ਭੱਤੇ ਵੀ ਮਿਲਣਗੇ। ਚਾਰ ਸਾਲ ਦੀ ਸੇਵਾ ਤੋਂ ਬਾਅਦ ਨੌਜਵਾਨਾਂ ਨੂੰ 11.7 ਲੱਖ ਰੁਪਏ ਦਾ ਸਰਵਿਸ ਫੰਡ ਦਿੱਤਾ ਜਾਵੇਗਾ। ਇਸ ‘ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: