ਨਵੀਂ ਦਿੱਲੀ: ਬੀਤੇ ਦਿਨ ਆਪਣੀ ਰਿਹਾਇਸ਼ ‘ਤੇ ਭੰਨਤੋੜ ਅਤੇ ਹਿੰਸਾ ਦੇ ਇੱਕ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਦੇਸ਼ ਲਈ ਜਾਨ ਵੀ ਦੇ ਸਕਦੇ ਨੇ। ਆਮ ਆਦਮੀ ਪਾਰਟੀ ਨੇ ਕੱਲ੍ਹ ਕਿਹਾ ਸੀ ਕਿ ਬੀਜੇਪੀ ਨੇ ਕੇਜਰੀਵਾਲ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਉਨ੍ਹਾਂ ਨੂੰ ਚੋਣਾਂ ਵਿੱਚ ਹਰਾਉਣ ਵਿੱਚ ਅਸਮਰੱਥ ਹੈ।
ਕੇਜਰੀਵਾਲ ਨੇ ਆਪਣੇ ਘਰ ‘ਤੇ ਹੋਏ ਹਮਲੇ ਦਾ ਜ਼ਿਕਰ ਕਰਦੇ ਹੋਏ ਟਵੀਟ ਕੀਤਾ ਕਿ ਦੇਸ਼ ਲਈ ਮੇਰੀ ਜਾਨ ਵੀ ਹਾਜ਼ਰ ਹੈ। ਪਰ ਮੈਂ ਮਹੱਤਵਪੂਰਨ ਨਹੀਂ ਹਾਂ, ਇਹ ਦੇਸ਼ ਮਹੱਤਵਪੂਰਨ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗੁੰਡਾਗਰਦੀ ਸਹੀ ਨਹੀਂ ਹੈ। ਕੀ ਇੰਝ ਦੇਸ਼ ਅੱਗੇ ਵਧੇਗਾ? ਨਹੀਂ ਨਾ? ਆਓ ਸਭ ਮਿਲ ਕੇ ਦੇਸ਼ ਲਈ ਕੰਮ ਕਰੀਏ। ਹਾਲ ਹੀ ‘ਚ ਰਿਲੀਜ਼ ਹੋਈ ਵਿਵਾਦਿਤ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਕੇਜਰੀਵਾਲ ਦੀ ਟਿੱਪਣੀ ਦੇ ਵਿਰੋਧ ‘ਚ ਬੁੱਧਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਹਮਲਾ ਬੋਲਿਆ ਗਿਆ।
‘ਆਪ’ ਨੇਤਾ ਸੌਰਭ ਭਾਰਦਵਾਜ ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਦਾ ਰੁਖ ਕਰਦੇ ਹੋਏ ਹਮਲੇ ਅਤੇ ਇਸ ਦੇ ਦੋਸ਼ੀਆਂ ਦੇ ਸਬੰਧ ‘ਚ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਅਪਰਾਧਕ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੇ ਨਿਰਦੇਸ਼ ਦੀ ਮੰਗ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਹਿੰਸਾ ‘ਤੇ ਆਪਣੀ ਚੁੱਪੀ ਤੋੜਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਮਿਲ ਕੇ ਦੇਸ਼ ਨੂੰ ਅੱਗੇ ਲਿਜਾਣਾ ਹੈ, ਲੜਾਈ ਵਿਚ ਅਸੀਂ 75 ਸਾਲ ਬਰਬਾਦ ਕਰ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਗੁੰਡਾਗਰਦੀ ਨਾਲ ਦੇਸ਼ ਖੁਸ਼ਹਾਲ ਨਹੀਂ ਹੋਵੇਗਾ ਅਤੇ ਸਾਰਿਆਂ ਨੂੰ 21ਵੀਂ ਸਦੀ ਦੇ ਭਾਰਤ ਲਈ ਸ਼ਾਂਤੀ ਨਾਲ ਕੰਮ ਕਰਨਾ ਹੋਵੇਗਾ।