ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਪੰਜਾਬ ‘ਤੇ ਆ ਰਹੇ ਹਨ। ਕੇਜਰੀਵਾਲ 31 ਦਸੰਬਰ ਨੂੰ ਮਾਲਵੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਪਹੁੰਚਣਗੇ, ਜਿੱਥੇ ਉਹ ਪੰਜਾਬ ਵਿੱਚ ਅਮਨ-ਸ਼ਾਂਤੀ ਲਈ ਸ਼ਾਂਤੀ ਮਾਰਚ ਕੱਢਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੀ ਭਾਈਚਾਰਕ ਸਾਂਝ ਬਣੀ ਰਹੇ ਇਸ ਕਾਮਨਾ ਨੂੰ ਲੈ ਕੇ ਆਮ ਆਦਮੀ ਪਾਰਟੀ 31 ਦਸੰਬਰ ਨੂੰ ਸ਼ਾਂਤੀ ਮਾਰਚ ਕੱਢੇਗੀ।
ਦੱਸ ਦੇਈਏ ਕਿ ਪਾਰਟੀ ਨੇ ਆਪਣੀਆਂ ਚੋਣ ਸਰਗਰਮੀਆਂ ਪੰਜਾਬ ਵਿੱਚ ਕਾਫੀ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਚੋਣਾਂ ਨੂੰ ਲੈ ਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸੂਬੇ ਦੇ ਕਈ ਦੌਰੇ ਕਰ ਚੁੱਕੇ ਹਨ ਤੇ ਪੰਜਾਬੀਆਂ ਨੂੰ ਕਈ ਗਾਰੰਟੀਆਂ ਦੇ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪਿਛਲੀ ਵਾਰ ਪੰਜਾਬ ਦੌਰੇ ‘ਤੇ ਆਏ ਕੇਜਰੀਵਾਲ ਨੇ ਅੰਮ੍ਰਿਤਸਰ ਵਿਚ ਵਕੀਲਾਂ ਨੂੰ ਵੱਡੀਆਂ ਗਾਰੰਟੀਆਂ ਦਿੰਦਿਆਂ ਐਲਾਨ ਕੀਤੇ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਵਕੀਲਾਂ ਦਾ ਮੈਡੀਕਲ ਇੰਸ਼ੋਰੈਂਸ ਅਤੇ ਚੈਂਬਰ ਬਣਵਾ ਕੇ ਦਿੱਤੇ ਜਾਣਗੇ । ਇਸ ਦੇ ਨਾਲ ਹੀ ਉਨ੍ਹਾਂ ਨੇ ਹਾਈਕੋਰਟ ਦੇ ਬੈਂਚ ਬਣਾਉਣ ਅਤੇ ਸਟਾਈਪਲਡ ਦੇਣ ਦਾ ਐਲਾਨ ਵੀ ਕੀਤਾ।