‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਤੇ 16 ਦਸੰਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ 15 ਤੇ 16 ਦਸੰਬਰ ਨੂੰ ਤਿਰੰਗਾ ਯਾਤਰਾ ਤੇ ਜਨ ਸਭਾ ਲਈ ਜਲੰਧਰ ਤੇ ਲੰਬੀ ਜਾਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਵੱਲੋਂ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਕੱਢੀ ਗਈ ਸੀ।
ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਅਰਵਿੰਦ ਕੇਜਰੀਵਾਲ ਦੀ ਤਿਰੰਗਾ ਯਾਤਰਾ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਅਗਲੇ ਸਾਲ ਪੰਜਾਬ ਵਿਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਵਿਚ ਆਪਣੀਆਂ ਗਤੀਵਿਧੀਆਂ ਵਧਾ ਦਿੱਤੀਆਂ ਹਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਸਣੇ ਕਈ ਨੇਤਾ ਲਗਾਤਾਰ ਪੰਜਾਬ ਦਾ ਦੌਰਾ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਖੁਦ ਅਰਵਿੰਦ ਕੇਜਰੀਵਾਲ ਹੁਣ ਤੱਕ ਪੰਜਾਬ ਦੇ ਲਗਭਗ 5 ਦੌਰੇ ਕਰ ਚੁੱਕੇ ਹਨ ਤੇ ਇਸ ਦੌਰਾਨ ਉਹ ਮੁਫਤ ਸਿੱਖਿਆ, ਮੁਫਤ ਇਲਾਜ ਤੇ ਮੁਫਤ ਬਿਜਲੀ ਦੇਣ ਦੇ ਵਾਅਦੇ ਕਰ ਚੁੱਕੇ ਹਨ ਤੇ ਇਹ ਵੀ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ 15 ਦਸੰਬਰ ਨੂੰ ਵੀ ਉਹ ਕੋਈ ਨਵੀਂ ਗਾਰੰਟੀ ਦੇ ਕੇ ਪੰਜਾਬ ਦੇ ਲੋਕਾਂ ਨੂੰ ਰਿਝਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।