ਪੰਜਾਬ ਵਿੱਚ ਨਸ਼ੇ ਨੂੰ ਠੱਲ੍ਹ ਪਾਉਣ ਦੇ ਭਾਵੇਂ ਕਿੰਨੇ ਵੀ ਦਾਅਵੇ ਕੀਤੇ ਜਾਂਦੇ ਹੋਣ ਪਰ ਜ਼ਮੀਨੀ ਹਕੀਕਤ ਇਸ ਤੋਂ ਵੱਖਰੀ ਹੈ। ਇਸ ਦਾ ਅਹਿਸਾਸ ਉਦੋਂ ਹੁੰਦਾ ਹੈ ਜਦੋਂ ਕਿਸੇ ਘਰ ਦਾ ਜਵਾਨ ਪੁੱਤ ਨਸ਼ੇ ਦੀ ਭੇਟ ਚੜ੍ਹ ਜਾਂਦਾ ਹੈ। ਨਸ਼ਾ ਇਸ ਤਰ੍ਹਾਂ ਖੁੱਲ੍ਹੇਆਮ ਵਿਕ ਰਿਹਾ ਹੈ ਕਿ ਇਹ ਕਿਸੇ ਦੀ ਵੀ ਪਹੁੰਚ ਤੋਂ ਬਾਹਰ ਨਹੀਂ ਰਿਹਾ। ਤਰਨਤਾਰਨ ਜ਼ਿਲ੍ਹੇ ਵਿੱਚ ਨਸ਼ੇ ਨੇ ਇੱਕ ਹੋਰ ਮੁੰਡੇ ਨੂੰ ਚੜ੍ਹੀ ਜਵਾਨੀ ਆਪਣਾ ਸ਼ਿਕਾਰ ਬਣਾ ਲਿਆ।
ਜ਼ਿਲ੍ਹੇ ਦੇ ਇਤਿਹਾਸਕ ਨਗਰ ਖਡੂਰ ਸਾਹਿਬ ਵਿੱਚ ਬੀਤੀ ਰਾਤ ਇੱਕ ਨੌਜਵਾਨ ਦੀ ਨਹਿਰ ਦੀਆਂ ਝਾੜੀਆਂ ਵਿਚ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਕਰਕੇ ਘਰ ਵਿੱਚ ਸੱਥਰ ਵਿਛਾ ਗਏ ਅਤੇ ਲੋਕ ਭਗਵੰਤ ਮਾਨ ਦੀ ਸਰਕਾਰ ਨੂੰ ਕੋਸਦੇ ਸੁਣੇ ਗਏ। ਕਿੰਨੇ ਚਾਵਾਂ ਨਾਲ ਮਾਪਿਆਂ ਨੇ ਪੁੱਤ ਪਾਲ-ਪੋਸ ਕੇ ਵੱਡਾ ਕੀਤਾ ਤੇ ਉਸ ਦਾ ਇਸ ਤਰ੍ਹਾਂ ਦਾ ਅੰਤ ਵੇਖ ਕੇ ਮਾਪਿਆਂ ਦਾ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫਤਾਰ, ਵਿਜੀਲੈਂਸ ਅਫਸਰ ਨੂੰ 50 ਲੱਖ ਰੁ. ਰਿਸ਼ਵਤ ਦਿੰਦੇ ਰੰਗੇ ਹੱਥੀਂ ਫੜੇ
ਜਾਣਕਾਰੀ ਮੁਤਾਬਕ ਮਹਿਕਦੀਪ ਸਿੰਘ ਪੁੱਤਰ ਜਤਿੰਦਰ ਸਿੰਘ (18) ਵਾਸੀ ਖਡੂਰ ਸਾਹਿਬ ਪੱਤੀ ਗੁਰਮੁਖਾਂ ਦੀ ਖਡੂਰ ਸਾਹਿਬ ਨਹਿਰ ਦੀ ਝਾੜੀਆਂ ਵਿਚ ਓਵਰਡੋਜ ਨਸ਼ਾ ਲੈਣ ਕਾਰਨ ਮੌਤ ਹੋ ਗਈ, ਜਿਸ ਦੀ ਪੁਸ਼ਟੀ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਦੇ ਐਸ.ਐਚ.ਓ. ਇੰਸਪੈਕਟਰ ਰਾਜਿੰਦਰ ਸਿੰਘ ਨੇ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: