ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 10 ਦਿਨ ਵਿਚ ਪੰਜਾਬ ਵਿਚ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵੇ ‘ਤੇ ਸਿਆਸਤ ਗਰਮਾ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਰਕਾਰ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਦੇ ਬਹਾਨੇ ਉਨ੍ਹਾਂ ਨੂੰ ਘੇਰ ਲਿਆ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਹਿ ਚੁਕੇ ਖਹਿਰਾ ਨੇ ਕਿਹਾ ਕਿ ਇਸ ਨੰਬਰ ‘ਤੇ 1.50 ਲੱਖ ਸ਼ਿਕਾਇਤਾਂ ਆਈਆਂ। ਉਨ੍ਹਾਂ ਵਿਚੋਂ ਸਿਰਫ 3 ‘ਤੇ ਹੀ ਕਾਰਵਾਈ ਹੋਂ ਤਾਂ ਬਾਕੀ ਦਾ ਕੀ ਹੋਇਆ?
ਕੇਜਰੀਵਾਲ ਇਨ੍ਹੀਂ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਮਾਨ ਨਾਲ ਗੁਜਰਾਤ ਦੌਰੇ ‘ਤੇ ਹਨ। ਕੱਲ੍ਹ ਉੁਥੇ ਰੋਡ ਸ਼ੋਅ ਸਮੇਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਿਰਫ 10 ਦਿਨ ‘ਚ ਭ੍ਰਿਸ਼ਟਾਚਾਰ ਬੰਦ ਹੋ ਗਿਆ। ਭ੍ਰਿਸ਼ਟਾਚਾਰੀ ਡਰਦੇ ਹਨ ਕਿ ਜੇਕਰ ਰਿਸ਼ਵਤ ਲਈ ਤਾਂ ਮਾਨ ਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੇ ਦਾਅਵੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹਿਸ ਛਿੜ ਗਈ।
ਖਹਿਰਾ ਨੇ ਕਿਹਾ ਕਿ ਮੈਨੂੰ ਕੇਜਰੀਵਾਲ ਤੋਂ ਇਹ ਉਮੀਦ ਨਹੀਂ ਸੀ। ਉਹ ਸੰਵਿਧਾਨਕ ਅਹੁਦਾ ਸੰਭਾਲ ਰਹੇ ਹਨ। ਇਸ ਦੇ ਬਾਵਜੂਦ ਇਸ ਤਰ੍ਹਾਂ 10 ਦਿਨ ‘ਚ ਕੁਰੱਪਸ਼ਨ ਖਤਮ ਕਰਨ ਦਾ ਬਿਆਨ ਦੇ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ ‘ਤੇ ਕਈ ਸ਼ਿਕਾਇਤਾਂ ‘ਤੇ ਕਾਰਵਾਈ ਨਾ ਹੋਣ ਨਾਲ ਪੈਂਡਿੰਗ ਪਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : PM ਮੋਦੀ ਨੇ ‘ਰਮਜ਼ਾਨ’ ਦੀ ਦਿੱਤੀ ਵਧਾਈ, ਕਿਹਾ-“ਇਸ ਪਵਿੱਤਰ ਮਹੀਨੇ ਗਰੀਬਾਂ ਦੀ ਸੇਵਾ ਲਈ ਲੋਕਾਂ ਨੂੰ ਪ੍ਰੇਰਿਤ ਕਰੋ”
ਗੌਰਤਲਬ ਹੈ ਕਿ ਪੰਜਾਬ ਦੀ ਸੱਤਾ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਕੁਰੱਪਸ਼ਨ ਨੰਬਰ ਜਾਰੀ ਕੀਤਾ ਸੀ। 23 ਮਾਰਚ ਨੂੰ ਨੰਬਰ ਜਾਰੀ ਹੋਣ ਤੋਂ ਬਾਅਦ ਇਸ ਵਿਚ ਲਗਭਗ ਡੇਢ ਲੱਖ ਸ਼ਿਕਾਇਤਾਂ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਵਿਚ ਮਾਨ ਸਰਕਾਰ ਨੇ ਜਲੰਧਰ ਤਹਿਸੀਲ ਵਿਚ ਰਿਸ਼ਵਤ ਮੰਗਣ ਵਾਲੀ ਕਲਰਕ ਤੇ ਲੁਧਿਆਣਾ ਵਿਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕੀਤੀ ਜਿਸ ਤੋਂ ਬਾਅਦ ਬਾਕੀ ਸ਼ਿਕਾਇਤਾਂ ‘ਤੇ ਕਾਰਵਾਈ ਬਾਰੇ ਕੁਝ ਪਤਾ ਨਹੀਂ ਲੱਗਾ।