ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਵੱਲੋਂ 300 ਯੂਨਿਟ ਫ੍ਰੀ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਗਈ ਸੀ। ਸੂਬਾ ਸਰਕਾਰ ਨੇ ਕੱਲ੍ਹ ਪੰਜਾਬ ਲਈ ਬਿਜਲੀ ਟੈਰਿਫ ਜਾਰੀ ਕੀਤਾ। ਇਨ੍ਹਾਂ ਵਿਚ ਰੇਟ ਤਾਂ ਨਹੀਂ ਵਧਾਏ ਗਏ ਪਰ ਮੁਫਤ ਬਿਜਲੀ ਦਾ ਜ਼ਿਕਰ ਨਹੀਂ ਹੈ। ਅਜਿਹੇ ਵਿਚ ਵਿਰੋਧੀਆਂ ਨੇ ਮੋਰਚਾ ਖੋਲ੍ਹ ਦਿਤਾ ਹੈ। ਅਕਾਲੀ ਦਲ ਤੇ ਕਾਂਗਰਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਨੂੰ ਪੂਰਾ ਕਰਨਾ ਚਾਹੀਦਾ ਹੈ। ਚੋਣਾਂ ਸਮੇਂ ਕੇਜਰੀਵਾਲ ਨੇ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਬਿਜਲੀ ਫ੍ਰੀ ਦੇਣ ਦਾ ਭਰੋਸਾ ਦਿੱਤਾ ਸੀ।
ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਕਾਰਨ ਬਿਜਲੀ ਦੇ ਰੇਟ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਦੌਰਾਨ ਬਿਜਲੀ ਉਪਭੋਗਤਾਵਾਂ ਤੋਂ 36149.60 ਕਰੋੜ ਦੀ ਕਮਾਈ ਦਾ ਟੀਚਾ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਬੇਸਬਰੀ ਨਾਲ 300 ਯੂਨਿਟ ਮੁਫਤ ਬਿਜਲੀ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਇਸ ਚੋਣ ਵਾਅਦੇ ਨੂੰ ਪੂਰਾ ਕਰਨਗੇ। ਕਾਂਗਰਸੀ ਵਿਧਾਇਕ ਖਹਿਰਾ ਨੇ ਕਿਹਾ ਕਿ ਸਾਨੂੰ ਉਮੀਦ ਸੀ ਕਿ ਭਗਵੰਤ ਮਾਨ ਪਹਿਲੀ ਮੀਟਿੰਗ ਵਿਚ ਅਰਵਿੰਦ ਕੇਜਰੀਵਾਲ ਦੀ 300 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਮਾਨ ਨੂੰ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲ ਵਾਲਿਆਂ ਦੀ CM ਮਾਨ ਨੂੰ ਦੋ-ਟੁਕ, ਕਿਹਾ-‘ਅਸੀਂ ਤਾਂ ਫੀਸਾਂ ਵਧਾਵਾਂਗੇ, ਲੋੜ ਪਈ ਤਾਂ ਦੇਵਾਂਗੇ ਧਰਨੇ’
ਨਵੀਂ ਟੈਰਿਫ ਨੀਤੀ ਮੁਤਾਬਕ 0-100 ਯੂਨਿਟ ਤੱਕ ਰੇਟ 3.49 ਰੁਪਏ ਪ੍ਰਤੀ ਯੂਨਿਟ, 100-300 ਯੂਨਿਟ ਤੱਕ ਰੇਟ 5.84 ਰੁਪਏ ਪ੍ਰਤੀ ਯੂਨਿਟ ਤੇ 300 ਤੋਂ ਵੱਧ ਯੂਨਿਟਾਂ ਦਾ ਰੇਟ 7.30 ਰੁਪਏ ਪ੍ਰਤੀ ਯੂਨਿਟ ਰੇਟ ਹੋਵੇਗਾ। ਇਹ ਦਰਾਂ ਘਰੇਲੂ ਖਪਤਕਾਰਾਂ ਲਈ 2 ਕਿਲੋਵਾਟ ਤੱਕ ਲਈ ਜਾਰੀ ਕੀਤੀਆਂ ਗਈਆਂ ਹਨ।