ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ। ਸਿਮਰਨਜੀਤ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਪਛਾੜ ਕੇ ਜਿੱਤ ਹਾਸਲ ਕੀਤੀ ਹੈ। ਕਾਂਗਰਸੀ ਆਗੂ ਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਇਸ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਬਹਾਦੁਰ ਲੋਕਾਂ ਨੇ ਸਿੱਖਾਂ ਦੇ ਨਿਸ਼ਾਨ ‘ਕਿਰਪਾਣ’ ਤੇ ‘ਬੌਕਰ’ (ਝਾੜੂ) ਵਿੱਚ ਫਰਕ ਪਛਾਣ ਲਿਆ ਹੈ ਤੇ ਬੀਜੇਪੀ-ਖਹਿਰਾ ਦੀ ਬੀ-ਟੀਮ ਨੂੰ ਨਕਾਰਣ ਦੇ ਰਾਹ ‘ਤੇ ਤੁਰ ਪਏ ਹਨ।
ਦੱਸ ਦੇਈਏ ਕਿ ਹੁਣ ਤੱਕ ਦੇ ਸਾਹਮਣੇ ਆਏ ਨਤੀਜਿਆਂ ਵਿੱਚ ਸਿਮਰਨਜੀਤ ਮਾਨ 4845 ਦੀ ਲੀਡ ‘ਤੇ ਹਨ ਅਤੇ ਦੂਜੇ ਨੰਬਰ ‘ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਹਨ।
ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਬੀਰ ਗੋਲਡੀ, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਨੰਬਰ ‘ਤੇ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਰਾਜੋਆਣਾ ਹੈ। ਅਜੇ ਤੱਕ 6.78 ਲੱਖ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ ਤੇ ਹੁਣ ਸਿਰਫ 30 ਹਜ਼ਾਰ ਤੋਂ ਘੱਟ ਵੋਟਾਂ ਦੀ ਗਿਣਤੀ ਹੋਣੀ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -: