ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਲਗਾਤਾਰ ‘ਆਪ’ ਸਰਕਾਰ ਖਿਲਾਫ ਟਵੀਟ ਕਰਦੇ ਆਏ ਹਨ। ਜ਼ਿਲ੍ਹਾ ਪਟਿਆਲੇ ਵਿਖੇ ਹੋਈ ਤਣਾਅਪੂਰਨ ਸਥਿਤੀ ਨੂੰ ਲੈ ਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ।
ਟਵੀਟ ਕਰਦਿਆਂ ਖਹਿਰਾ ਨੇ ਕਿਹਾ ਕਿ ‘ਪਟਿਆਲਾ ਵਿੱਚ ਦਿਨ ਦਿਹਾੜੇ ਨਿਹੰਗਾਂ ਤੇ ਸ਼ਿਵ ਸੈਨਾ ਵਿਚਾਲੇ ਝੜਪਾਂ ਕਾਰਨ ਮਾਹੌਲ ਬਹੁਤ ਹੀ ਤਣਾਅਪੂਰਨ ਹੋ ਗਿਆ ਹੈ। ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪਟਿਆਲਾ ਵਿਚ ਹੋਈ ਘਟਨਾ ਪੂਰੀ ਤਰ੍ਹਾਂ ਇੰਟੈਲੀਜੈਂਸ ਫੇਲੀਅਰ ਹੈ। ਇਹੀ ਸਮਾਂ ਹੈ ਕਿ ਭਗਵੰਤ ਮਾਨ ਨੂੰ ਫੈਸਲਾ ਲੈਣ ਲਈ ਫ੍ਰੀ ਹੈਂਡ ਦੇਣਾ ਚਾਹੀਦਾ ਹੈ। ਇਹ ਇੰਝ ਹੈ ਜਿਵੇਂ ਤੁਸੀਂ ਛੋਟੇ ਤੋਂ ਛੋਟੇ ਫੈਸਲੇ ਵੀ ਦਿੱਲੀ ਦੇ ਰਿਮੋਟ ਕੰਟਰੋਲ ਤੋਂ ਕਰਦੇ ਹੋ। ਪੰਜਾਬ ਮਾਡਲ ਨੂੰ ਕੰਮ ਕਰਨ ਦਿਓ।’
ਦੱਸ ਦੇਈਏ ਕਿ ਸ਼ਿਵ ਸੈਨਿਕਾਂ ਨੇ ਖਾਲਿਸਤਾਨੀ ਵਿਰੋਧੀ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਖਾਲਿਸਤਾਨ ਪੱਖੀ ਜਥੇਬੰਦੀਆਂ ਨੇ ਉਸ ਦਾ ਵਿਰੋਧ ਕੀਤਾ। ਜਦੋਂ ਸ਼ਿਵ ਸੈਨਿਕਾਂ ਨੇ ਮਾਰਚ ਕੱਢਣੇ ਸ਼ੁਰੂ ਕੀਤੇ ਤਾਂ ਸਿੱਖ ਜਥੇਬੰਦੀਆਂ ਵੀ ਹਰਕਤ ਵਿੱਚ ਆ ਗਈਆਂ। ਇਸ ਦੌਰਾਨ ਜਦੋਂ ਦੋਵਾਂ ਧੜਿਆਂ ਦਾ ਵਿਰੋਧ ਵਧ ਗਿਆ ਤਾਂ ਪੁਲਿਸ ਨੇ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਸਥਿਤੀ ਬੇਕਾਬੂ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 117 ਵਿਧਾਨ ਸਭਾ ਹਲਕਿਆਂ ‘ਚ ਮੁਹੱਲਾ ਕਲੀਨਿਕ ਖੋਲ੍ਹਣ ਸਬੰਧੀ ਨੋਟੀਫਿਕੇਸ਼ਨ ਹੋਇਆ ਜਾਰੀ
ਦੂਜੇ ਪਾਸੇ ਡੀਸੀ ਨੇ ਕੁਝ ਮੀਡੀਆ ਚੈਨਲਾਂ ‘ਤੇ ਚੱਲ ਰਹੀਆਂ ਥਾਣੇ ਦੇ ਐਸਐਚਓ ਦਾ ਹੱਥ ਵੱਢਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਅਤੇ ਨਾ ਹੀ ਅਫਵਾਹ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿਸੇ ਵੀ ਅਫਵਾਹ ਉਤੇ ਧਿਆਨ ਨਾ ਦਿੱਤਾ ਜਾਵੇ ਤੇ ਸ਼ਾਂਤੀ ਬਣਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -: