ਕਾਂਗਰਸੀ ਆਗੂ ਸੁਖਪਾਲ ਖਹਿਰਾ ਲਗਾਤਾਰ ਆਮ ਆਦਮੀ ਪਾਰਟੀ ‘ਤੇ ਹਮਲੇ ਬੋਲਦੇ ਆਏ ਹਨ। ਅੱਜ ਖਹਿਰਾ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਅਧਿਕਾਰੀਆਂ ਅਤੇ ਉੱਚ ਨੌਕਰਸ਼ਾਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਗੈਰ-ਕਾਨੂੰਨੀ ਹੁਕਮਾਂ ਨੂੰ ਲਾਗੂ ਕਰਨ ਲਈ ਪੰਜਾਬ ਤੋਂ ਬਾਹਰ ਜਿਵੇਂ ਗੁਜਰਾਤ, ਰਾਜਸਥਾਨ ਆਦਿ ਵਿੱਚ ਇਸ਼ਤਿਹਾਰਾਂ ‘ਤੇ ਜਨਤਾ ਦਾ ਪੈਸਾ ਬਰਬਾਦ ਨਾ ਕਰਨ। ਉਨ੍ਹਾਂ ਨੂੰ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸਾਡੇ ਪੁਲਿਸ ਅਫਸਰਾਂ ਨੂੰ ਕਿਸ ਤਰ੍ਹਾਂ ਦੀ ਜ਼ਿੰਮੇਵਾਰੀਆਂ ਸੌਂਪੀਆਂ ਹਨ।
ਖਹਿਰਾ ਇਸ ਟਵੀਟ ਰਾਹੀਂ ਲੋਕਾਂ ਦਾ ਧਿਆਨ ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤੇਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ‘ਤੇ ਦਿਵਾਉਣਾ ਚਾਹੁੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੂੰ ਆਪਣੇ ਸੂਬੇ ਵੱਲ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਪੰਜਾਬ ਤੋਂ ਬਾਹਰ ਦੇ ਕੰਮਾਂ ਵੱਲ।
ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਤੇ ਕਿਹਾ ਕਿ ਜੋਗਿੰਦਰਪਾਲ ਬੱਗਾ ‘ਤੇ ਪੰਜਾਬ ਪੁਲਿਸ ਦੀ ਊਰਜਾ ਬਰਬਾਦ ਕਰਨ ਦੀ ਬਜਾਏ ਤਰਨਤਾਰਨ ਦੇ 12ਵੀਂ ਜਮਾਤ ਦੇ ਵਿਦਿਆਰਥੀ ਜਸ਼ਨਦੀਪ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਦਖਲ ਦਿਓ ਜੋ ਹਾਲ ਹੀ ਵਿੱਚ ਕਰਨਾਲ ਵਿੱਚ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਵਿੱਚ ਹਰਿਆਣਾ ਪੁਲਿਸ ਦੁਆਰਾ ਫੜਿਆ ਗਿਆ ਸੀ। ਉਸਨੂੰ ਜੁਵੇਨਾਈਲ ਐਕਟ ਦੇ ਤਹਿਤ ਸੁਰੱਖਿਆ ਦਿੱਤੀ ਜਾਵੇ।
ਇਸ ਤੋਂ ਬਾਅਦ ‘ਆਪ’ ਸੁਪਰੀਮੋ ‘ਤੇ ਹਮਲਾ ਬੋਲਦਿਆਂ ਖਹਿਰਾ ਨੇ ਕਿਹਾ ਕਿ ‘ਕੀ ਕੋਈ ਅਰਵਿੰਦ ਕੇਜਰੀਵਾਲ ਨੂੰ ਸਾਰਿਆਂ ਨਾਲ ਝੂਠੇ ਵਾਅਦੇ ਕਰਨ ਲਈ ਜਵਾਬਦੇਹ ਠਹਿਰਾਏਗਾ? ਉਨ੍ਹਾਂ ਨੂੰ ਪਿਛਲੇ ਕਈ ਸਾਲਾਂ ਤੋਂ ਸੇਵਾ ਕਰ ਰਹੇ 13000 TET, ETT ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਦਾ ਦਿਖਾਉਂਦਾ ਹੈ, ਜੋ ਕਿ ਰੋਜ਼ਾਨ 6 ਕਿਲੋਮੀਟਰ ਦਾ ਸਫਰ ਤੈਅ ਕਰਕੇ ਪੜ੍ਹਾਉਣ ਲਈ ਆਉਂਦੇ ਹਨ।ਮੈਂ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ 36 ਹਜ਼ਾਰ ਨੌਕਰੀਆਂ ਦੇ ਇਸ਼ਤਿਹਾਰ ਵਿੱਚ ਉਹਨਾਂ ਨੂੰ ਪਹਿਲ ਦੇਣ।
ਵੀਡੀਓ ਲਈ ਕਲਿੱਕ ਕਰੋ -: