ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ‘ਦਿ ਗ੍ਰੇਟ ਖਲੀ’ ਦੇ ਨਾਂ ਨਾਲ ਮਸ਼ਹੂਰ ਸਾਬਕਾ ਪਹਿਲਵਾਨ ਦਲੀਪ ਸਿੰਘ ਰਾਣਾ ਦੇ ਸਿਆਸਤ ਵਿੱਚ ਆਉਣ ਦੀਆਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ, ਇਨ੍ਹਾਂ ਕਿਆਸਾਂ ਦਾ ਅੰਤ ਕਰਦਿਆਂ ਗ੍ਰੇਟ ਖਲੀ ਨੇ ਕਿਹਾ ਕਿ ਰਾਜਨੀਤੀ ਵਿਚ ਆਉਣ ਦਾ ਇਹ ਸਹੀ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਖਿਡਾਰੀ ਹਨ ਤੇ ਖਿਡਾਰੀ ਹੀ ਰਹਿਣਾ ਚਾਹੁੰਦੇ ਹਨ।
ਖਲੀ 14ਵੀਆਂ ਬੀਬੀਐਸ ਖੇਡਾਂ ਵਿਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਬਲੂਮਿੰਗ ਬਡਸ ਸਕੂਲ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫਿਲਹਾਲ ਸਿਆਸਤ ਵਿਚ ਆਉਣ ਦਾ ਕੋਈ ਇਰਾਦਾ ਨਹੀਂ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੋਈ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਇਹ ਇੱਕ ਆਮ ਬੈਠਕ ਸੀ। ਉਨ੍ਹਾਂ ਕਿਹਾ ਕਿ ਮੈਂ ਸਾਰੇ ਮੁੱਖ ਮੰਤਰੀਆਂ ਨੂੰ ਮਿਲਦਾ ਰਹਿੰਦਾ ਹਾਂ। ਕੇਜਰੀਵਾਲ ਨਾਲ ਮੁਲਾਕਾਤ ਵੀ ਇਸੇ ਤਰ੍ਹਾਂ ਦੀ ਸੀ। ਇਹ ਕੋਈ ਸਿਆਸੀ ਮੀਟਿੰਗ ਨਹੀਂ ਸੀ।
ਦੇਸ਼ ਵਿਚ ਖੇਡਾਂ ਦੇ ਡਿੱਗਦੇ ਮਿਆਰ ਨੂੰ ਲੈ ਕੇ ਖਲੀ ਨੇ ਚਿੰਤਾ ਪ੍ਰਗਟਾਉਂਦਿਆਂ ਗ੍ਰੇਟ ਖਲੀ ਨੇ ਕਿਹਾ ਕਿ ਜੇ ਦੇਸ਼ ਦੇ ਖਿਡਾਰੀਆਂ ਨੂੰ ਬੀ.ਬੀ.ਐੱਸ ਵਰਗਾ ਗਰਾਊਂਡ ਮਿਲ ਜਾਵੇ ਤਾਂ ਬੱਚੇ ਖੇਡਾਂ ਵਿਚ ਤਰੱਕੀ ਕਰ ਸਕਦੇ ਹਨ। ਸਰਕਾਰੀ ਪੱਧਰ ’ਤੇ ਹਾਲਤ ਇਹ ਹਨ ਕਿ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਨਹੀਂ ਮਿਲਦੀਆਂ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਦੇ ਮੁੱਦੇ ‘ਤੇ ਸਿਆਸਤ ਹੋ ਰਹੀ ਹੈ ਪਰ ਪਹਿਲਾਂ ਇਨ੍ਹਾਂ ਸਿਆਸੀ ਆਗੂਆਂ ਦੇ ਡੋਪ ਟੈਸਟ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਬਸ ਇਹ ਅਪੀਲ ਕਰ ਸਕਦੇ ਹਾਂ ਕਿ ਉਹ ਨਸ਼ਾ ਨਾ ਕਰਨ, ਪਰ ਜੇ ਸਰਕਾਰ ਉਨ੍ਹਾਂ ਨੂੰ ਸਹੂਲਤਾਂ ਦੇਵੇ ਤਾਂ ਮੈਂ ਦਾਅਵੇ ਨਾਲ ਕਹਿ ਸਕਦਾ ਹਾਂ ਨੌਜਵਾਨ ਨਸ਼ੇ ਨਹੀਂ ਕਰਨਗੇ।