ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਧਰਮਸ਼ਾਲਾ ਦੇ ਵਿਧਾਨ ਸਭਾ ਗੇਟ ਤੋਂ ਬਾਅਦ ਅੱਜ ਫਰੀਦਕੋਟ ਦੇ ਇੱਕ ਪਾਰਕ ਦੀ ਦੀਵਾਰ ‘ਤੇ ਅੱਜ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਦੇਖਣ ਨੂੰ ਮਿਲੇ।
ਉਕਤ ਘਟਨਾ ਦੀ ਸੂਚਨਾ ਪੁਲਿਸ ਨੂੰ ਇਲਾਕੇ ਦੇ ਸਫਾਈ ਮੁਲਾਜ਼ਮ ਵੱਲੋਂ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਹਰਕਤ ਵਿਚ ਆਈ ਤੇ ਨਾਅਰਿਆਂ ਨੂੰ ਪੇਂਟ ਨਾਲ ਮਿਟਾਇਆ ਗਿਆ। ਪੁਲਿਸ ਅਧਿਕਾਰੀਆਂ ਵੱਲੋਂ ਸ਼ਹਿਰ ਦੀ ਨਾਕਾਬੰਦੀ ਨੂੰ ਵਧਾ ਦਿੱਤਾ ਗਿਆ ਹੈ ਤੇ ਪੁਲਿਸ ਵੱਲੋਂ ਮਾਮਲਾ ਵੀ ਦਰਜ ਕੀਤਾ ਜਾ ਰਿਹਾ ਹੈ।
ਐੱਸਐੱਸਪੀ ਅਵਨੀਤ ਕੌਰ ਸੰਧੂ ਨੇ ਕਿਹਾ ਕਿ ਆਸ-ਪਾਸ ਦੇ ਇਲਾਕੇ ਵਿਚ ਸੀਸੀਟੀਵੀ ਕੈਮਰੇ ਦੀ ਫੁਟੇਜ ਚੈਕ ਕੀਤੀ ਜਾ ਰਹੀ ਹੈ ਤੇ ਮੋਬਾਈਲ ਡੰਪ ਚੁੱਕਿਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਧਰਮਸ਼ਾਲਾ ਦੇ ਵਿਧਾਨ ਸਭਾ ਗੇਟ ਦੇ ਬਾਹਰ ਵੀ ਖਾਲਿਸਤਾਨੀ ਝੰਡੇ ਲੱਗੇ ਹੋਏ ਮਿਲੇ ਸਨ ਤੇ ਨਾਲ ਹੀ ਐੱਸਐੱਫਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਹਿਮਾਚਲ ਦੇ ਮੁੱਖ ਮੰਤਰੀ ਨੂੰ ਧਮਕੀ ਵੀ ਮਿਲੀ ਸੀ ਕਿ ਉਹ ਖਾਲਿਸਤਾਨੀ ਸਮਰਥਕਾਂ ਨਾਲ ਨਾਲ ਨਾ ਉਲਝਣ।