ਹਿਮਾਚਲ ਦੀ ਧਰਮਸ਼ਾਲਾ ‘ਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵਿਧਾਨ ਸਭਾ ਭਵਨ ਦੇ ਬਾਹਰ ਮੁੱਖ ਗੇਟ ਅਤੇ ਚਾਰਦੀਵਾਰੀ ‘ਤੇ ਖਾਲਿਸਤਾਨੀ ਝੰਡੇ ਬੰਨ੍ਹੇ ਨਜ਼ਰ ਆਏ। ਇਨ੍ਹਾਂ ਝੰਡਿਆਂ ‘ਤੇ ਖਾਲਿਸਤਾਨੀ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਦੇ ਬਾਅਦ ਪੁਲਿਸ ਨੇ ਫੌਰਨ ਇਨ੍ਹਾਂ ਝੰਡਿਆਂ ਨੂੰ ਮੌਕੇ ‘ਤੇ ਜਾ ਕੇ ਉਤਾਰ ਦਿੱਤਾ। ਪੁਲਿਸ ਨੇ ਦੱਸਿਆ ਕਿ ਇਥੋਂ ਦੇ ਸਥਾਨਕ ਲੋਕਾਂ ਨੇ ਸਵੇਰੇ ਵਿਧਾਨ ਸਭਾ ਦੇ ਮੇਨ ਗੇਟ ‘ਤੇ ਕਾਲੇ ਝੰਡੇ ਲੱਗਣ ਦੀ ਸੂਚਨਾ ਦਿੱਤੀ ਸੀ।
ਮਾਮਲੇ ਦੀ ਜਾਂਚ ਐੱਸਆਈਟੀ ਨੂੰ ਦੇ ਦਿੱਤੀ ਗਈ ਹੈ। ਸਿਟ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੂਬੇ ਤੇ ਕੇਂਦਰੀ ਖੁਫੀਆ ਏਜੰਸੀਆਂ ਨਾਲ ਮਿਲ ਕੇ ਅੰਤਰਰਾਜੀ ਤੇ ਅੰਤਰਰਾਸ਼ਟਰੀ ਲਿੰਕ ਹੈ ਜਾਂ ਨਹੀਂ, ਇਸ ਦਾ ਪਤਾ ਲਗਾਏ।
ਧਰਮਸ਼ਾਲਾ ਦੇ ਤਪੋਵਨ ਸਥਿਤ ਵਿਧਾਨ ਸਭਾ ਭਵਨ ਦਾ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਵਿਧਾਨ ਸਭਾ ਭਵਨ ਦੇ ਬਾਹਰ ਮੇਨ ਗੇਟ ‘ਤੇ ਖਾਲਿਸਤਾਨੀ ਝੰਡੇ ਨਜ਼ਰ ਆ ਰਹੇ ਹਨ। ਇਹ ਢੰਜੇ ਕਿਸ ਨੇ ਲਗਾਏ ਹਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਸਥਾਨਕ ਲੋਕਾਂ ਤੋਂ ਪੁੱਛਗਿਛ ਕਰਕੇ ਇਹ ਪਤਾ ਲਗਾਉਣ ਵਿਚ ਲੱਗੀ ਹੈ ਕਿ ਆਖਿਰ ਇਹ ਝੰਡੇ ਕਿਸ ਨੇ ਤੇ ਕਿਉਂ ਲਗਾਏ ਹਨ?
ਕਾਂਗੜਾ ਦੇ ਐੱਸਪੀ ਖੁਸ਼ਾਲ ਸ਼ਰਮਾ ਨੇ ਕਿਹਾ ਕਿ ਇਹ ਦੇਰ ਰਾਤ ਜਾਂ ਸਵੇਰੇ-ਸਵੇਰੇ ਹੋਇਆ। ਅਸੀਂ ਵਿਧਾਨ ਸਭਾ ਗੇਟ ਤੋਂ ਖਾਲਿਸਤਾਨ ਦੇ ਝੰਡੇ ਹਟਾ ਦਿੱਤੇ ਹਨ। ਇਹ ਪੰਜਾਬ ਦੇ ਕੁਝ ਸੈਲਾਨੀਆਂ ਦਾ ਕੰਮ ਹੋ ਸਕਦਾ ਹੈ। ਅਸੀਂ ਕੇਸ ਦਰਜ ਕਰਨ ਜਾ ਰਹੇ ਹਾਂ।
26 ਅਪ੍ਰੈਲ ਨੂੰ ਜਾਰੀ ਇੱਕ ਖੁਫੀਆ ਅਲਰਟ ਵਿਚ ਕਿਹਾ ਗਿਆ ਸੀਕਿ ਅਜਿਹੀ ਘਟਨਾ ਹੋ ਸਕਦੀ ਹੈ। ਅਲਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਸ਼ਿਮਲਾ ਵਿਚ ਖਾਲਿਸਤਾਨ ਦਾ ਝੰਡਾ ਲਹਿਰਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ‘ਚ ਭਿੰਡਰਾਂਵਾਲੇ ਤੇ ਖਾਲਿਸਾਤਨੀ ਝੰਡੇ ਲੈ ਜਾਣ ਵਾਲੇ ਵਾਹਨਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਨਾਲ SFJ ਉਤੇਜਿਤ ਹੋ ਗਿਆ ਸੀ ਤੇ ਉਸ ਨੇ ਐਲਾਨ ਕੀਤਾ ਸੀ ਕਿ ਉਹ 29 ਮਾਰਚ ਨੂੰ ਖਾਲਿਸਤਾਨੀ ਝੰਡਾ ਲਹਿਰਾਏਗਾ ਪਰ ਭਾਰੀ ਸੁਰੱਖਿਆ ਪ੍ਰਬੰਧਾਂ ਕਾਰਨ ਅਜਿਹਾ ਨਹੀਂ ਕਰ ਸਕਿਆ।