ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਤੋਂ ਪਹਿਲਾਂ ਖਾਲਿਸਤਾਨੀ ਇੱਕ ਵਾਰ ਫਿਰ ਸਰਗਰਮ ਹੋ ਗਏ ਹਨ। ਮੁੱਖ ਮੰਤਰੀ ਦੇ ਜਲੰਧਰ ਆਉਣ ਤੋਂ ਪਹਿਲਾਂ ਸ਼ਹਿਰ ਦੇ ਸਭ ਤੋਂ ਵੱਧ ਰੁਝੇਵਿਆਂ ਵਾਲੇ ਅਤੇ 24 ਘੰਟੇ ਪੁਲਿਸ ਪਹਿਰੇ ਵਾਲੇ ਬੀਐਮਸੀ ਚੌਂਕ ਵਿਖੇ ਖਾਲਿਸਤਾਨੀ ਨਾਅਰੇ ਲਿਖੇ। ਇਸ ਚੌਕ ’ਤੇ ਨਾਅਰੇ ਲਿਖ ਕੇ ਪੁਲਿਸ ਦੀ ਸੁਰੱਖਿਆ ਪ੍ਰਣਾਲੀ ਨੂੰ ਸਿੱਧੀ ਚੁਣੌਤੀ ਦਿੱਤੀ ਗਈ ਹੈ।
ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਜਲੰਧਰ ਸ਼ਹਿਰ ‘ਚ ਮੰਤਰੀਆਂ ਦੀ ਹਲਚਲ ਮਚ ਗਈ ਹੈ। ਮੰਤਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਆ ਰਹੇ ਹਨ। ਪੂਰਾ ਸ਼ਹਿਰ ਅਲਰਟ ‘ਤੇ ਹੈ। ਇਸ ਦੇ ਬਾਵਜੂਦ ਖਾਲਿਸਤਾਨੀ ਸਮਰਥਕਾਂ ਨੇ ਬੀਐਮਸੀ ਚੌਕ ਵਿੱਚ ਨਾਅਰੇ ਲਿਖੇ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
‘ਖੇਡਾਂ ਵਤਨ ਪੰਜਾਬ ਦਿਆਂ’ ਪ੍ਰੋਗਰਾਮ ਤਹਿਤ ਖੇਡ ਮੇਲੇ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਰਾਸ਼ਟਰੀ ਖੇਡ ਦਿਵਸ ‘ਤੇ ਜਲੰਧਰ ਆ ਰਹੇ ਹਨ। ਇਸ ਦੇ ਲਈ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਪੁਲਿਸ ਨੇ ਸ਼ਹਿਰ ਦੇ ਰੂਟ ਮੋੜ ਦਿੱਤੇ ਹਨ। ਹਰ ਪਾਸੇ ਪਹਿਰਾ ਹੈ।
ਜਲੰਧਰ ਸ਼ਹਿਰ ਵਿੱਚ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਵੀ ਜਦੋਂ ਮੁੱਖ ਮੰਤਰੀ ਪੰਜਾਬ ਤੋਂ ਦਿੱਲੀ ਏਅਰਪੋਰਟ ‘ਤੇ ਰੋਡਵੇਜ਼ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇਣ ਆਏ ਸਨ ਤਾਂ ਖਾਲਿਸਤਾਨੀ ਸਮਰਥਕਾਂ ਨੇ ਸ਼ਹਿਰ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਸਨ।