ਪੰਜਾਬ ‘ਚ ਇਕ ਵਾਰ ਫਿਰ ਖਾਲਿਸਤਾਨ ਦੇ ਸਮਰਥਨ ‘ਚ ਕੰਧਾਂ ‘ਤੇ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਦੀਆਂ ਕੰਧਾਂ ‘ਤੇ ਲਿਖੇ ਗਏ ਹਨ। ਇਸ ਵਿੱਚ ਜਿਥੇ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਗਿਆ ਹੈ, ਉੱਥੇ ਹੀ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦਾ ਵਿਰੋਧ ਕਰਨ ਦੀ ਵੀ ਗੱਲ ਕੀਤੀ ਗਈ ਹੈ।
ਰਾਤ ਵੇਲੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਦੀਆਂ ਕੰਧਾਂ ’ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਨਾਅਰੇ ਲਿਖੇ ਗਏ। ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਦੇ ਨਾਲ-ਨਾਲ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਬਾਰੇ ਵੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਇਸ ਨੂੰ ਦੀਵਾਰਾਂ ਤੋਂ ਹਟਾਇਆ ਜਾ ਰਿਹਾ ਹੈ। ਦੂਜੇ ਪਾਸੇ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਾਰੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ।
ਅੱਤਵਾਦੀ ਪੰਨੂੰ ਨੇ ਕਿਹਾ ਕਿ ਪੰਜਾਬ ‘ਤੇ ਕਾਂਗਰਸ ਨੇ ਤਸ਼ੱਦਦ ਕੀਤਾ ਹੈ। ਸਿੱਖਾਂ ਦਾ ਕਤਲੇਆਮ ਕੀਤਾ ਗਿਆ ਹੈ। ਅੱਜ ਵੀ ਦਿੱਲੀ ਵਿੱਚ ਮਾਰੇ ਗਏ ਸਿੱਖਾਂ ਦੀਆਂ ਵਿਧਵਾਵਾਂ ਦੀ ਗਲੀ ਹੈ। ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਰੋਕੋ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਦੇ ਕਾਲਜ ਦੀਆਂ ਕੰਧਾਂ ‘ਤੇ ਵੀ ਲਿਖਿਆ ਹੈ-ਇੰਦਰਾ ਠੋਕੀ ਸੀ, ਰਾਹੁਲ ਰੋਕਾਂਗੇ…
ਅੱਤਵਾਦੀ ਪੰਨੂੰ ਨੇ ਆਪਣੇ ਮੈਸੇਜ ਵਿੱਚ ਇੱਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹਥਿਆਰਾਂ ਦੇ ਬਿਆਨ ਨੂੰ ਯਾਦ ਕਰਵਾਇਆ ਹੈ। ਅੱਤਵਾਦੀ ਪੰਨੂੰ ਨੇ ਕਿਹਾ ਕਿ ਜਥੇਦਾਰ ਵੀ ਮੰਨ ਚੁੱਕੇ ਹਨ ਕਿ ਸਿੱਖ ਸੁਰੱਖਿਅਤ ਨਹੀਂ ਹਨ ਅਤੇ ਉਨ੍ਹਾਂ ਨੂੰ ਹਥਿਆਰ ਰੱਖਣੇ ਚਾਹੀਦੇ ਹਨ।
ਵੀਡੀਓ ਲਈ ਕਲਿੱਕ ਕਰੋ -: