ਮੰਗਲਵਾਰ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੇ SSP ਉਪਿੰਦਰਜੀਤ ਸਿੰਘ ਘੁੰਮਣ ਦੇ ਦਫ਼ਤਰ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਪਾਏ ਗਏ। ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਵਿਦੇਸ਼ੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਨੂੰ ਭਾਰਤ ਜੋੜੋ ਯਾਤਰਾ ਕੱਢ ਕੇ ਪੰਜਾਬ ਨਾ ਆਉਣ ਦੀ ਨਸੀਹਤ ਦਿੱਤੀ ਹੈ।
ਨਾਅਰੇ ਲਿਖੇ ਜਾਣ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਉਨ੍ਹਾਂ ਨੂੰ ਮਿਟਾ ਦਿੱਤਾ। ਇਸ ਤੋਂ ਬਾਅਦ ਹੁਣ ਨਾਅਰੇ ਲਿਖਣ ਵਾਲਿਆਂ ਨੂੰ ਫੜਨ ਲਈ ਸੀਸੀਟੀਵੀ ਖੰਗਾਲੇ ਜਾ ਰਹੇ ਹਨ।
ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਬੰਬ ਮਿਲਣ ਦੀ ਘਟਨਾ ਨੂੰ ਖਾਲਿਸਤਾਨੀ ਪ੍ਰਚਾਰ ਕਰਾਰ ਦੇ ਰਿਹਾ ਹੈ। ਉਸਦਾ ਕਹਿਣਾ ਹੈ ਕਿ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਜ਼ੋਰ ਫੜ ਰਹੀ ਹੈ ਅਤੇ ਹਰ ਘਰ ਵਿੱਚ ਬੰਬ ਬਣ ਰਹੇ ਹਨ। ਇੰਨਾ ਹੀ ਨਹੀਂ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਉਪਿੰਦਰਜੀਤ ਸਿੰਘ ਘੁੰਮਣ ਦੇ ਦਫ਼ਤਰ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੀ ਗੱਲ ਵੀ ਕਬੂਲੀ ਹੈ।
ਇਹ ਵੀ ਪੜ੍ਹੋ : ਜਲੰਧਰ : ਦਿਓਲ ਨਗਰ ਦੀਆਂ ਗਲੀਆਂ ‘ਚ ਚੀਤਾ ਘੁੰਮਦਾ CCTV ‘ਚ ਕੈਦ, ਲੋਕਾਂ ‘ਚ ਫੈਲੀ ਦਹਿਸ਼ਤ
ਅੱਤਵਾਦੀ ਪੰਨੂ ਨੇ ਆਪਣੇ ਵੀਡੀਓ ਵਿੱਚ 1984-1991 ਵਿੱਚ ਇੰਦਰਾ-ਰਾਜੀਵ ਦੇ ਸਿਆਸੀ ਕਤਲ ਦਾ ਵੀ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਸਾਫ ਕੀਤਾ ਕਿ ਹੁਣ 11 ਜਨਵਰੀ 2023 ਨੂੰ ਖਾਲਿਸਤਾਨੀ ਸਮਰਥਕ ਰਾਹੁਲ ਗਾਂਧੀ ਨੂੰ ਪੰਜਾਬ ਵਿੱਚ ਦਾਖਲ ਹੋਣ ਤੋਂ ਰੋਕ ਦੇਣਗੇ। ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਇਸ ਦਿਨ ਪੰਜਾਬ ਵਿੱਚ ਦਾਖ਼ਲ ਹੋ ਰਹੀ ਹੈ।
ਅੱਤਵਾਦੀ ਗੁਰਪਤਵੰਤ ਪੰਨੂ ਨੇ ਇਸ ਦੀ ਵੀਡੀਓ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਨੇੜੇ ਕੱਲ੍ਹ ਮਿਲੇ ਬੰਬ ਦੀ ਫੋਟੋ ਵੀ ਦਿਖਾਈ ਹੈ। ਇਸ ਨੂੰ ਖਾਲਿਸਤਾਨੀ ਲਹਿਰ ਦੱਸਦਿਆਂ ਪੰਨੂ ਨੇ ਕਿਹਾ ਕਿ ਫਿਲਹਾਲ ਅਜੇ ਉਹ ਰੈਫਰਮੇਡਮ ਰਾਹੀਂ ਆਜ਼ਾਦੀ ਦੇ ਹੱਕ ਵਿੱਚ ਹਨ।