ਪੰਜਾਬ ਵਿੱਚ ਖੰਨਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਤਸਕਰਾਂ ਦੇ ਕਬਜ਼ੇ ‘ਚੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਇਨ੍ਹਾਂ ਕੋਲੋਂ ਮਿਲੇ ਬਰੇਜ਼ਾ ਕਾਰ ‘ਚੋਂ 12 ਲੱਖ 30 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਮੁਲਜ਼ਮਾਂ ਦਾ ਇੱਕ ਸਾਥੀ ਫਰਾਰ ਹੈ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਦੋਵਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ SSP ਅਮਨੀਤ ਕੌਂਡਲ ਦੇ ਹੁਕਮਾਂ ’ਤੇ ਪੁਲਿਸ ਨੇ ਖੰਨਾ-ਸਮਰਾਲਾ ਰੋਡ ’ਤੇ ਟੀ ਪੁਆਇੰਟ ਨੌਲੱਦੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬ੍ਰੇਜ਼ਾ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਕਾਰ ਵਿੱਚ ਆਕਾਸ਼ਪ੍ਰੀਤ ਸਿੰਘ ਆਕਾਸ਼ ਵਾਸੀ ਘਰਿੰਡਾ (ਅੰਮ੍ਰਿਤਸਰ) ਅਤੇ ਜਸਪਾਲ ਸਿੰਘ ਜੱਸਾ ਵਾਸੀ ਭਿੱਖੀਵਿੰਡ (ਤਰਨਤਾਰਨ) ਜਾ ਰਹੇ ਸਨ। ਕਾਰ ਦੀ ਤਲਾਸ਼ੀ ਲੈਣ ‘ਤੇ 10 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਦੋਵਾਂ ਕੋਲੋਂ 12 ਲੱਖ 30 ਹਜ਼ਾਰ ਰੁਪਏ ਵੀ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਯਮੁਨਾ ਐਕਸਪ੍ਰੈਸ ਵੇਅ ‘ਤੇ ਵੱਡਾ ਹਾ.ਦਸਾ, 12 ਵਾਹਨ ਆਪਸ ‘ਚ ਟ.ਕਰਾਏ, ਕਈ ਜ਼ਖਮੀ
ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕਾਰ ‘ਚੋਂ ਬਰਾਮਦ ਹੋਏ ਪੈਸਿਆਂ ਬਾਰੇ ਪੁੱਛਗਿੱਛ ਕੀਤੀ। ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਅਹਿਮ ਖੁਲਾਸੇ ਹੋਏ ਹਨ। ਮੁਲਜ਼ਮ ਨੇ ਦੱਸਿਆ ਕਿ ਉਹ ਚਿੱਟਾ ਸਪਲਾਈ ਕਰਦੇ ਹਨ। ਗੁਰਪ੍ਰੀਤ ਸਿੰਘ ਗੁਰੀ ਵਾਸੀ ਖੇੜੀ ਗੁੱਜਰਾਂ (ਪਟਿਆਲਾ) ਨੂੰ 1 ਕਿਲੋ ਚੂਰਾ-ਪੋਸਤ ਸਪਲਾਈ ਕਰਕੇ ਆਇਆ ਹੈ। ਜਿਸ ਦੇ ਬਦਲੇ ਉਹ 12 ਲੱਖ 30 ਹਜ਼ਾਰ ਰੁਪਏ ਲੈ ਕੇ ਜਾ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ : –