ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹੀ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਬਰਖਾਸਤ ਕੀਤੇ ਜਾਣ ‘ਤੇ ਵਿਰੋਧੀ ਵੀ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ। ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਸੀ.ਐੱਮ. ਮਾਨ ਦੇ ਇਸ ਬੋਲਡ ਫੈਸਲੇ ‘ਤੇ ਵਧਾਈ ਦਿੱਤੀ।
ਖਹਿਰਾ ਨੇ ਕਿਹਾ ਕਿ ਤਾਕਤਵਰਾਂ ਖਿਲਾਫ ਇਹ ਸਖ਼ਤ ਕਾਰਵਾਈ ਪੂਰੇ ਪੰਜਾਬ ਦੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਨੂੰ ਪੂਰੇ ਸੁਨੇਹਾ ਦੇਵੇਗੀ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਕਿਹਾ ਹੈ ਕਿ ਸਾਰੇ ਚੰਗੇ ਫੈਸਲਿਆਂ ਦਾ ਸਵਾਗਤ ਕੀਤਾ ਜਾਵੇਗਾ।
ਦੱਸ ਦੇਈਏ ਕਿ ਨਵਜੋਤ ਸਿੱਧੂ ਦੇ ਸਲਾਹਕਾਰ ਨੇ ਵੀ ਮੁੱਖ ਮੰਤਰੀ ਦੇ ਇਸ ਫੈਸਲੇ ਦੀ ਤਾਰੀਫ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੀ ਨੂੰ ਦਲੇਰੀ ਵਾਲੇ ਫੈਸਲੇ ਲਈ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ। ਇਸ ਦੇ ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਕੀ ਹੁਣ ਪਿਛਲੀ ਸਰਕਾਰ ਦੇ ਘਪਲੇਬਾਜ਼ ਮੰਤਰੀਆਂ ਦਾ ਨੰਬਰ ਲੱਗੇਗਾ? ਗੈਰ-ਕਾਨੂੰਨੀ ਸ਼ਰਾਬ ਅਤੇ ਰੇਤਾ ਵੇਚਣ ਵਾਲੇ ਵੀ ਉਜਾਗਰ ਕਰ ਦਿਓ।
ਉਥੇ ਹੀ ਕੁਝ ਇਸ ਫੈਸਲੇ ਦੇ ਵਿਰੋਧ ਵਿੱਚ ਵੀ ਬੋਲ ਰਹੇ ਹਨ। ਫਤਿਹਜੰਗ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਇਸ ਤਰ੍ਹਾਂ ਦੇ ਕੰਮ ਕਰ ਰਹੀ ਹੈ। ਜੇ ਕੇਸ ਦਰਜ ਹੋਣ ਤੋਂ ਬਾਅਦ ਵਿਜੇ ਸਿੰਗਲਾ ਨੂੰ ਸਜ਼ਾ ਹੁੰਦੀ ਹੈ ਤਾਂ ਹੀ ਇਹ ਮੰਨਿਆ ਜਾਵੇਗਾ ਕਿ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: