ਮੁਕਸਤਰ ਦੇ ਪਿੰਡ ਕੋਟਭਾਈ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਬੀਤੀ 25 ਨਵੰਬਰ ਅਗਵਾ ਕੀਤੇ ਗਏ ਬੱਚੇ ਦਾ ਕਤਲ ਕਰ ਦੇਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਅਗਵਾਕਾਰਾਂ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ।
ਮ੍ਰਿਤਕ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੂਚਨਾ ਹੈ ਕਿ ਅਗਵਾ ਕਰਨ ਦੇ ਕੁਝ ਦਿਨਾਂ ਬਾਅਦ ਹੀ ਹਰਮਨ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਮੁੱਖ ਮੁਲਜ਼ਮ ਤੇ ਹੋਰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਗਵਾ ਕੀਤੇ ਜਾਣ ਦੇ ਬਾਅਦ ਪੁਲਿਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ ਪਰ ਬੱਚੇ ਨੂੰ ਬਚਾਉਣ ਵਿਚ ਪੁਲਿਸ ਅਸਫਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: