ਸੀਨੀਅਰ ਕਾਂਗਰਸੀ ਆਗੂ ਤੇ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਪੰਜਾਬ ਸਰਕਾਰ ਵੱਲੋਂ ਮਾਰਕਫੈੱਡ ਦਾ ਚੇਅਰਮੈਨ ਲਾਇਆ ਗਿਆ ਹੈ, ਜਿਨ੍ਹਾਂ ਨੇ ਅੱਜ ਚੰਡੀਗੜ੍ਹ ਦੇ ਦਪਤਰ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।
ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਵੀ ਮੌਜੂਦ ਸਨ। ਮੁੱਖ ਮੰਤਰੀ ਚੰਨੀ ਤੇ ਉਪ ਮੁੱਖ ਮੰਤਰੀ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਕੁਰਸੀ ‘ਤੇ ਬਿਠਾਇਆ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe
ਦੱਸ ਦੋਈਏ ਕਿ ਕਿੱਕੀ ਢਿੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਨੇੜਲੇ ਰਹਿ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ 2017 ਦੀਆਂ ਚੋਣਾਂ ਤੋਂ ਪਹਿਲਾਂ ਜਦੋਂ ਕਾਂਗਰਸ ਹਾਈਕਮਾਨ ਸਾਹਮਣੇ ਤਾਕਤ ਦਾ ਪ੍ਰਦਰਸ਼ਨ ਕਰਨਾ ਸੀ ਤਾਂ ਉਸ ਵੇਲੇ ਜਾਟ ਮਹਾਸਭਾ ਨੂੰ ਮੁੜ ਸੁਰਜੀਤ ਕੀਤਾ ਗਿਆ ਸੀ, ਜਿਸ ਦਾ ਪ੍ਰਧਾਨ ਕਿੱਕੀ ਢਿੱਲੋਂ ਨੂੰ ਹੀ ਲਾਇਆ ਗਿਆ ਸੀ।
ਇਹ ਵੀ ਪੜ੍ਹੋ : ਕੈਪਟਨ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਦੀ ਵੱਡੀ ਬੈਠਕ, ਸਿੱਧੂ ਤੇ ਹਰੀਸ਼ ਚੌਧਰੀ ਵੀ ਪਹੁੰਚੇ
ਇਸ ਤੋਂ ਬਾਅਦ ਸਰਕਾਰ ਵਿੱਚ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ ਪਰ ਇਸ ‘ਤੇ ਵਿਵਾਦ ਹੋ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਹੁਣ ਜਦੋਂ ਕੈਪਟਨ ਨਵੀਂ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ ਤਾਂ ਉਹ ਉਨ੍ਹਾਂ ਦੇ ਸੰਪਰਕ ਵਿੱਚ ਸਨ ਤੇ ਚੰਨੀ ਸਰਕਾਰ ਨੇ ਉਨ੍ਹਾਂ ਨੂੰ ਇਸੇ ਲਈ ਚੇਅਰਮੈਨਸ਼ਿਪ ਦਿੱਤੀ ਹੈ।