ਪੰਜਾਬ ਵਿੱਚ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਰਾਜਨੀਤਕ ਮੋਰਚਾ ਬਣਾਉਣ ਮਗਰੋਂ ਕਿਸਾਨ ਏਕਤਾ ਮੋਰਚਾ ਨੇ ਅੱਜ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਪੋਸਟ ਪਾ ਕੇ ਕਿਹਾ ਹੈ, ‘ਕਿਸਾਨ ਏਕਤਾ ਮੋਰਚਾ ਸਿਰਫ਼ ਕਿਸਾਨਾਂ ਦੇ ਹੱਕਾਂ ਲਈ ਬਣਿਆ ਹੈ, ਇਸ ਦਾ ਕਿਸੇ ਵੀ ਰਾਜਨੀਤਕ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੈ।’
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਕੁਝ ਜਥੇਬੰਦੀਆਂ ਵੱਲੋਂ ਇੱਕ ਸੰਯੁਕਤ ਸਮਾਜ ਮੋਰਚਾ ਨਾਂ ਦਾ ਨਵਾਂ ਸਿਆਸੀ ਮੋਰਚਾ ਬਣਾਇਆ ਗਿਆ ਹੈ, ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਮੈਦਾਨ ‘ਚ ਉਤਰਨ ਦਾ ਫੈਸਲਾ ਲਿਆ ਹੈ। ਇਸ ਮੋਰਚੇ ਦੇ ਮੁੱਖ ਲੀਡਰ ਬਲਬੀਰ ਰਾਜੇਵਾਲ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਬਣਾਇਆ ਗਿਆ ਹੈ। ਇਨ੍ਹਾਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਤਬਦੀਲੀ ਲਿਆਉਣ ਲਈ ਸਿਆਸਤ ਵਿੱਚ ਆਉਣਾ ਜ਼ਰੂਰੀ ਹੈ ਤੇ ਉਹ 117 ਵਿਧਾਨ ਸਭਾ ਸੀਟਾਂ ਤੋਂ ਆਪਣੇ ਉਮੀਦਵਾਰ ਉਤਾਰਨਗੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਨੇ ਵੀ ਇਹ ਗੱਲ ਸਾਫ਼ ਕਰ ਦਿੱਤੀ ਹੈ ਕਿ ਉਸ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ ਹੋਵੇਗਾ, ਇਹ ਜਥੇਬੰਦੀਆਂ ਵੱਲੋਂ ਲਿਆ ਗਿਆ ਆਪਣਾ ਫੈਸਲਾ ਹੈ। ਉਹ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਦੇ। ਐੱਸ.ਕੇ.ਐੱਮ. ਨੇ ਇਹ ਵੀ ਕਿਹਾ ਕਿ ਮੋਰਚੇ ਦੀ ਨੀਤੀ ਹੈ ਕਿ ਸਾਡਾ ਨਾਂ ਤੇ ਪਲੇਟਫਾਰਮ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਨਾ ਵਰਤਿਆ ਜਾਵੇ। ਸਯੁੰਕਤ ਕਿਸਾਨ ਮੋਰਚੇ ਦਾ ਨਾਂ ਚੋਣਾਂ ਵਿੱਚ ਵਰਤਣਾ ਮੋਰਚੇ ਦੇ ਅਨੁਸ਼ਾਸਨ ਦੀ ਉਲੰਘਣਾ ਹੋਵੇਗੀ। ਦੂਜੇ ਪਾਸੇ ਬੀਕੇਯੂ (ਕ੍ਰਾਂਤੀਕਾਰੀ) ਅਤੇ 7 ਹੋਰ ਜਥੇਬੰਦੀਆਂ ਦੇ ਕਿਸਾਨ ਆਗੂ ਵੀ ਸਿਆਸਤ ਵਿੱਚ ਜਾਣ ਦੇ ਖਿਲਾਫ਼ ਹਨ।