ਚੀਨ ‘ਚ ਚੱਲ ਰਹੀਆਂ ਏਸ਼ਿਆਈ ਖੇਡਾਂ-2023 ‘ਚ ਸ਼ੁੱਕਰਵਾਰ ਨੂੰ ਹਾਕੀ ਦੇ ਫਾਈਨਲ ਮੈਚ ਭਾਰਤ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾ ਕੇ ਗੋਲਡ ਮੈਡਲ ਜਿੱਤਿਆ। ਕਪੂਰਥਲਾ ਦੇ ਡੀਸੀ ਕਰਨੈਲ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਥਾਨਕ ਰੇਲ ਕੋਚ ਫੈਕਟਰੀ ਦੇ ਖਿਡਾਰੀ ਕ੍ਰਿਸ਼ਨ ਬਹਾਦਰ ਪਾਠਕ ਵੀ ਭਾਰਤੀ ਟੀਮ ਵਿੱਚ ਸ਼ਾਮਲ ਹਨ।
ਡੀਸੀ ਨੇ ਦੱਸਿਆ ਕਿ ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ ਦਰਜ ਕੀਤੀ ਇਸ ਮਾਣਮੱਤੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੀ ਟੀਮ ਅਤੇ ਖਿਡਾਰੀ ਕ੍ਰਿਸ਼ਨ ਬਹਾਦਰ ਪਾਠਕ ਨੂੰ ਵਧਾਈ ਦਿੱਤੀ ਹੈ। ਕ੍ਰਿਸ਼ਨ ਬਹਾਦਰ ਪਾਠਕ ਦੇ ਕੋਚ ਅਤੇ ਪਰਿਵਾਰ ਮੈਂਬਰ ਨੂੰ ਵਿਸ਼ੇਸ਼ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਦੇ ਮਾਰਗਦਰਸ਼ਨ ਅਤੇ ਸਹਿਯੋਗ ਸਦਕਾ ਕ੍ਰਿਸ਼ਨਾ ਨੇ ਹਾਕੀ ਦੇ ਮੈਚ ‘ਚ ਭਾਰਤ ਦਾ ਨਾਂ ਰੌਸ਼ਨ ਕਰਨ ਲਈ ਪੂਰੀ ਲਗਨ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਿਆ।
ਇਹ ਵੀ ਪੜ੍ਹੋ : ਫਰੀਦਕੋਟ : MLR ਕੱਟਣ ਦੇ ਨਾਂ ‘ਤੇ ਡਾਕਟਰ ਲੈਂਦਾ ਸੀ 10,000 ਰੁ:, ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ
ਭਾਰਤੀ ਹਾਕੀ ਟੀਮ ਵਿੱਚ ਗੋਲਕੀਪਰ ਵਜੋਂ ਖੇਡਦਿਆਂ ਰੇਲ ਕੋਚ ਫੈਕਟਰੀ ਦੇ ਕ੍ਰਿਸ਼ਨ ਬਹਾਦਰ ਪਾਠਕ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ‘ਤੇ ਪੂਰੇ ਦੇਸ਼ ਨੂੰ ਮਾਣ ਹੈ। ਵਰਨਣਯੋਗ ਹੈ ਕਿ ਭਾਰਤੀ ਹਾਕੀ ਟੀਮ ਨੇ 9 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਹਾਕੀ ਵਿੱਚ ਸੋਨ ਤਗ਼ਮਾ ਜਿੱਤਿਆ ਹੈ ਅਤੇ ਭਾਰਤੀ ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਦੇ ਹਨ।
ਵੀਡੀਓ ਲਈ ਕਲਿੱਕ ਕਰੋ -: