ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਸਾਰੇ ਪੂਰੇ ਕੀਤੇ ਜਾਣਗੇ ਪਰ ਇਸ ਲਈ ਉਨ੍ਹਾਂ ਨੂੰ ਥੋੜ੍ਹਾ ਜਿਹਾ ਸਬਰ ਕਰਨਾ ਹੋਵੇਗਾ ਤੇ
ਕੁਲਤਾਰ ਸਿੰਘ ਸੰਧਵਾਂ ਤੋਂ ਜਦੋਂ ਸਵਾਲ ਪੁੱਛਿਆ ਗਿਆ ਕਿ ਸਰਕਾਰ ਬਣੇ ਨੂੰ 2 ਮਹੀਨੇ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਪਾਰਟੀ ਵੱਲੋਂ ਕੀੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਤਾਂ ਉਨ੍ਹਾਂ ਕਿਹਾ ਕਿ 75 ਸਾਲਾਂ ਦੀਆਂ ਉਲਝਣਾਂ ਦਾ ਸਿਰਾ ਲੱਭਣ ਵਿਚ ਕੁਝ ਸਮਾਂ ਤਾਂ ਲੱਗੇਗਾ ਹੀ ਤੇ ਪੰਜਾਬ ਦੇ ਲੋਕ ਇਸ ਗੱਲ ਨਾਲ ਸਹਿਮਤ ਵੀ ਹਨ।
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕੁਲਤਾਰ ਸੰਧਵਾਂ ਨੇ ਕਿਹਾ ਪੰਜਾਬ ਦਾ ਖਜ਼ਾਨਾ ਖਾਲੀ ਪਿਆ ਹੋਇਆ ਹੈ ਤੇ ਇਸ ਨੂੰ ਸਥਿਰ ਕਰਨ ਲਈ ਥੋੜ੍ਹਾ ਸਮਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਬਹੁਤ ਬੁਰੀ ਤਰ੍ਹਾਂ ਲੁੱਟ ਕੀਤੀ ਹੈ ਜਿਸ ਕਾਰਨ ਸਾਰਾ ਸਰਕਾਰੀ ਖਜ਼ਾਨਾ ਖਤਮ ਹੋ ਚੁੱਕਾ ਹੈ । ਇਸ ਲਈ ਮੇਰੀ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਥੋੜ੍ਹਾ ਜਿਹਾ ਸਮਾਂ ਹੋਰ ਦਿੱਤਾ ਜਾਵੇ ।
ਭ੍ਰਿਸ਼ਟਾਚਾਰ ਤੇ ਨਸ਼ੇ ਵਰਗੇ ਮੁੱਦੇ ‘ਤੇ ਬੋਲਦਿਆਂ ਸੰਧਵਾਂ ਨੇ ਕਿਹਾ ਕਿ ਇਹ ਬੁਰਾਈਆਂ ਸਾਜੀਆਂ ਜੜ੍ਹਾਂ ਤੱਕ ਜਾ ਪਹੁੰਚੀਆਂ ਹਨ ਤੇ ਇਸ ਲਈ ਸਮਾਜ ਤੇ ਸਰਕਾਰ ਨੂੰ ਇਕੱਠੇ ਕੰਮ ਕਰਨਾ ਪਵੇਗਾ। ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ 1000 ਰੁਪਏ ਮਹੀਨਾ ਦਿੱਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਜਿਵੇਂ ਹੀ ਪੰਜਾਬ ਦਾ ਖਜ਼ਾਨਾ ਸਥਿਰ ਹੋ ਜਾਂਦਾ ਹੈ ਸਰਕਾਰ ਵੱਲੋਂ ਕੀਤਾ ਗਿਆ ਇਹ ਵਾਅਦਾ ਪੂਰਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: