ਬਾਲ ਸੁਰੱਖਿਆ ਟੀਮਾਂ ਨੇ ਅੱਜ ਪਟਿਆਲਾ ਵਿਚ ਛਾਪੇਮਾਰੀ ਕਰਕੇ 19 ਬੱਚਿਆਂ ਨੂੰ ਜ਼ਬਰਦਸਤੀ ਮਜ਼ਦੂਰੀ ਕਰਨ ਤੋਂ ਆਜ਼ਾਦ ਕਰਾਇਆ। ਇਹ ਕਾਰਵਾਈ ਪੰਜਾਬ ਦੀ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮ ‘ਤੇ ਕੀਤੀ ਗਈ।
ਪੰਜਾਬ ਵਿਚ ਬਾਲ ਮਜ਼ਦੂਰ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਕਾਰਵਾਈ ਵਿਚ ਲੱਗੀਆਂ ਟੀਮਾਂ ਨੂੰ ਪਟਿਆਲਾ ਵਿਚ ਬੱਚਿਆਂ ਤੋਂ ਜ਼ਬਰਦਸਤੀ ਮਜ਼ਦੂਰੀ ਕਰਾਉਣ ਦੀ ਸੂਚਨਾ ਮਿਲੀ। ਇਸ ਦੇ ਤੁਰੰਤ ਬਾਅਦ ‘ਬਚਪਨ ਬਚਾਓ ਅੰਦੋਲਨ’ ਦੇ ਸਹਿਯੋਗ ਨਾਲ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਕੁੱਲ 19 ਬੱਚਿਆਂ ਨੂੰ ਬਚਾਇਆ ਗਿਆ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਜ਼ਾਦ ਕਰਾਏ ਗਏ 19 ਬੱਚਿਆਂ ਵਿਚੋਂ 9 ਦੀ ਉਮਰ 14 ਸਾਲ ਤੋਂ ਵੀ ਘੱਟ ਹੈ। ਜਦੋਂ ਕਿ 9 ਹੋਰ ਨਾਬਾਲਗ ਹਨ। ਬੱਚਿਆਂ ਸਬੰਧੀ ਦਸਤਾਵੇਜ਼ਾਂ ਦੀ ਜਾਂਚ ਦੇ ਬਾਅਦ ਉਨ੍ਹਾਂ ਦਾ ਮੈਡੀਕਲ ਕਰਾਇਆ ਗਿਆ । ਉਨ੍ਹਾਂ ਦੱਸਿਆ ਕਿ ਕਾਨੂੰਨੀ ਕਾਰਵਾਈ ਕਰਕੇ ਸਾਰੇ ਬੱਚਿਆਂ ਦੇ ਪੁਨਰਵਾਸ ਦੀ ਕੋਸ਼ਿਸ਼ ਕੀਤੀ ਜਾਵੇਗੀ।
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੱਜ ਚਲਾਏ ਗਏ ਆਪ੍ਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਇਕ 14 ਸਾਲਾ ਬੱਚੇ ਨੂੰ ਆਜ਼ਾਦ ਕਰਾਇਆ ਗਿਆ। ਬੱਚੇ ਨੇ ਦੱਸਿਆ ਕਿ ਉਹ ਮਕੈਨੀਕਲ ਇੰਜੀਨੀਅਰ ਬਣਨਾ ਚਾਹੁੰਦਾ ਹੈ। ਇਸ ‘ਤੇ ਮੰਤਰੀ ਨੇ ਪੰਜਾਬ ਸਰਕਾਰ ਦੀ ਹਿੱਸੇਦਾਰ ਬਣੀ ਗੈਰ-ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਗੱਲਬਾਤ ਕੀਤੀ ਤੇ ਮਿਸ਼ਨ ਨੇ ਬੱਚੇ ਦੀ ਸਿੱਖਿਆ ਸਪਾਂਸਰ ਕਰਨ ‘ਤੇ ਸਹਿਮਤੀ ਦਿੱਤੀ।
ਇਹ ਵੀ ਪੜ੍ਹੋ : ਬਰਨਾਲਾ ਦੇ ਮੁੰਡੇ ਨੇ ਵਿਦੇਸ਼ ‘ਚ ਪੰਜਾਬ ਦਾ ਨਾਂ ਕੀਤਾ ਰੌਸ਼ਨ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਮਜ਼ਦੂਰੀ ਬੱਚਿਆਂ ਦੇ ਅਧਿਕਾਰ ਤੇ ਸਨਮਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਸਮਾਜ ਤੋਂ ਖਤਮ ਕਰਨ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: