ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀ ਪ੍ਰਸ਼ਾਸਨਿਕ ਗੈਰ-ਸੰਜੀਦਗੀ ਤੇ ਪ੍ਰਸ਼ਾਸਨਿਕ ਢਿੱਲ ਕਾਰਨ ਮੌਜੂਦਾ ਸੰਕਟ ਬਣਿਆ ਹੈ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੀਟਿੰਗ ਵਿਚ ਇਹ ਮਾਮਲਾ ਨਾ ਚੁੱਕਣਾ ਸਰਕਾਰ ਦੀ ਲਾਪ੍ਰਵਾਹੀ ਦਾ ਸੂਚਕ ਹੈ।
ਅੱਜ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਤੇ ਸਰਕਾਰ ਸਿਖ਼ਰਲੀ ਕੁਰਸੀ ਦੀ ਲੜਾਈ ਵਿਚ ਰੁੱਝੇ ਹੋਏ ਹਨ ਤੇ ਬਿਜਲੀ ਸੰਕਟ ਵਾਲੇ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਚੰਨੀ ਵੱਲੋਂ ਪ੍ਰਧਾਨ ਮੰਤਰੀ ਨੁੰ ਚਿੱਠੀਆਂ ਲਿਖੀਆਂ ਜਾ ਰਹੀਆਂ ਹਨ ਪਰ ਉਸ ਮੀਟਿੰਗ ਵਿਚ ਜੇਕਰ ਇਹ ਮਾਮਲਾ ਚੁੱਕਿਆ ਹੁੰਦਾ ਤਾਂ ਸ਼ਾਇਦ ਮੌਜੂਦਾ ਬਿਜਲੀ ਸੰਕਟ ਨਾ ਉਪਜਦਾ।
ਇਹ ਵੀ ਪੜ੍ਹੋ :
Breaking: ਸੀ. ਐੱਮ. ਚੰਨੀ ਦੇ ਘਰ ਮੂਹਰੇ ਹੰਗਾਮਾ, DSP ਸਣੇ ਅੱਧੇ ਦਰਜਨ ਪੁਲਿਸ ਮੁਲਾਜ਼ਮ ਜ਼ਖਮੀ
ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਕੋਲਾ ਸੰਕਟ ਇਸ ਕਾਰਨ ਬਣਿਆ ਹੈ ਕਿਉਂਕਿ ਬਿਜਲੀ ਨਿਗਮ ਕੋਲ ਇੰਡੀਆ ਲਿਮਟਿਡ ਦੀ ਡਿਫਾਲਟਰ ਹੈ। ਉਨ੍ਹਾਂ ਕਿਹਾ ਕਿ ਕੋਲਾ ਸਪਲਾਈ ਦੇ ਨਿਯਮ ਸਪਸ਼ਟ ਹਨ ਕਿ ਜੋ ਪਹਿਲਾਂ ਐਡਵਾਂਸ ਅਦਾਇਗੀ ਕਰਦੇ ਹਨ, ਉਨ੍ਹਾਂ ਨੂੰ ਸਭ ਤੋਂ ਪਹਿਲਾਂ ਕੋਲਾ ਮਿਲਦਾ ਹੈ, ਜੋ ਸਪਲਾਈ ਹੋਣ ’ਤੇ ਤੁਰੰਤ ਅਦਾਇਗੀ ਕਰਦੇ ਹਨ। ਉਨ੍ਹਾਂ ਨੂੰ ਦੂਜੀ ਤਰਜੀਹ ਮਿਲਦੀ ਹੈ ਤੇ ਫਿਰ ਅਖੀਰ ਵਿਚ ਡਿਫਾਲਟਰਾਂ ਨੂੰ ਕੋਲਾ ਸਪਲਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਕੋਲ ਇੰਡੀਆ ਲਿਮਟਿਡ ਦੀ ਕਰੋੜਾਂ ਦੀ ਕਰਜ਼ਈ ਹੈ ਜਿਸ ਕਾਰਨ ਪੰਜਾਬ ਨੂੰ ਕੋਲਾ ਦੇਰੀ ਨਾਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਬਿਜਲੀ ਨਿਗਮ ਕੋਲ ਇੰਡੀਆ ਦੀ ਕਰਜ਼ਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਬਿਜਲੀ ਨਿਗਮ ਦੇ ਹਜ਼ਾਰਾਂ ਕਰੋੜ ਰੁਪਏ ਦੇਣੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਬਿਜਲੀ ਸਬਸਿਡੀ ਦੇ 3600 ਕਰੋੜ ਰੁਪਏ ਦੇਣੇ ਹਨ ਜਦਕਿ 2000 ਕਰੋੜ ਰੁਪਏ ਸਰਕਾਰੀ ਦਫਤਰਾਂ ਦੇ ਬਿੱਲਾਂ ਦੀ ਅਦਾਇਗੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਚ ਬਿਜਲੀ ਨਿਗਮ ਦਾ ਡਿਫਾਲਟਰ ਹੋਣਾ ਕੁਦਰਤੀ ਹੈ।
ਵੀਡੀਓ ਲਈ ਕਲਿੱਕ ਕਰੋ 
Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਣਗਹਿਲੀ ਦੇ ਕਾਰਨ ਅੱਜ ਸੂਬਾ ਬਿਜਲੀ ਦੇ ਸੰਕਟ ਵਿਚ ਗ੍ਰਸਤ ਹੋਹਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਲਾਇਕੀ ਕਾਰਨ ਹੀ ਸਰਕਾਰੀ ਖ਼ਜ਼ਾਨੇ ’ਤੇ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਬਿਜਲੀ ਖਰੀਦਣ ਲਈ ਮਜਬੂਰ ਹੈ ਕਿ ਕੱਲ੍ਹ 14 ਰੁਪਏ 46 ਪੈਸੇ ਪ੍ਰਤੀ ਯੂਨਿਟ ਦੀ ਦਰ ’ਤੇ 1450 ਮੈਗਾਵਾਟ ਬਿਜਲੀ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿਚ 250 ਕਰੋੜ ਰੁਪਏ ਦੀ ਬਿਜਲੀ ਖਰੀਦੀ ਗਈ ਹੈ ਤੇ ਇਹ ਕਰੋੜਾਂ ਰੁਪਏ ਦਾ ਬੋਝ ਸਰਕਾਰੀ ਖ਼ਜ਼ਾਨੇ ’ਤੇ ਪੈ ਰਿਹਾ ਹੈ ਜੋ ਅਖੀਰ ਵਿਚ ਲੋਕਾਂ ਸਿਰ ਪਵੇਗਾ।






















