ਦਿੱਲੀ-ਹਰਿਆਣਾ ਦੇ ਸਿੰਘੂ ਸਰਹੱਦ ‘ਤੇ ਨਿਹੰਗਾਂ ਵੱਲੋਂ ਸਰਬਲੋਹ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਕੇ ਮਾਰੇ ਗਏ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਓਐਸਡੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਮੰਗ ਪੱਤਰ ਦਿੰਦੇ ਹੋਏ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ਾ, ਨੌਕਰੀ ਦਾ ਭਰੋਸਾ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ 15 ਅਕਤੂਬਰ ਨੂੰ ਨਿਹੰਗਾਂ ਵੱਲੋਂ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਲਖਬੀਰ ਸਿੰਘ ਦੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਤੋਂ ਬਾਅਦ ਸਿੰਘੂ ਬਾਰਡਰ ‘ਤੇ ਹੰਗਾਮਾ ਮਚਿਆ ਹੋਇਆ ਹੈ। ਇਸੇ ਦੌਰਾਨ ਬੁੱਧਵਾਰ (27 ਅਕਤੂਬਰ) ਨੂੰ ਮ੍ਰਿਤਕ ਲਖਬੀਰ ਦੀ ਪਤਨੀ, ਧੀ, ਪਿਤਾ ਅਤੇ ਭਰਾ ਮੁਆਵਜ਼ੇ ਦੀ ਮੰਗ ਕਰਨ ਅਤੇ ਮੌਕੇ ‘ਤੇ ਅਰਦਾਸ ਕਰਨ ਲਈ ਸਿੰਘੂ ਬਾਰਡਰ ‘ਤੇ ਪਹੁੰਚੇ।
ਜਿਵੇਂ ਹੀ ਇਹ ਲੋਕ ਸਿੰਘੂ ਬਾਰਡਰ ਵੱਲ ਵਧੇ ਤਾਂ ਦਿੱਲੀ ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਪੀੜਤ ਪਰਿਵਾਰ ਅਤੇ ਹਿੰਦ ਮਜ਼ਦੂਰ ਕਿਸਾਨ ਕਮੇਟੀ ਦੇ ਵਰਕਰ ਨਰੇਲਾ ਇੰਡਸਟਰੀਅਲ ਏਰੀਆ ‘ਚ ਅਣਮਿੱਥੇ ਸਮੇਂ ਲਈ ਧਰਨੇ ‘ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਅਸੀਂ ਇੱਥੇ ਬੈਠੇ ਰਹਾਂਗੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਲਖਬੀਰ ਦੀ ਭੈਣ ਨੇ ਦੋਸ਼ ਲਾਇਆ ਕਿ ਕੋਈ ਉਸ ਨੂੰ ਤਰਨਤਾਰਨ ਤੋਂ ਸਿੰਘੂ ਬਾਰਡਰ ‘ਤੇ ਲੈ ਗਿਆ ਅਤੇ ਉੱਥੇ ਬੇਅਦਬੀ ਦੇ ਦੋਸ਼ ‘ਚ ਉਸ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਵਿਚਕਾਰ ਦਿੱਲੀ ਦੇ ਬਾਰਡਰ ਖੋਲ੍ਹਣ ਲੱਗੀ ਪੁਲਿਸ, ਹਟਾਏ ਜਾ ਰਹੇ ਨੇ ਬੈਰੀਕੇਡ
ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਸਿੰਘੂ ਬਾਰਡਰ ‘ਤੇ ਲਖਬੀਰ ਦੀ ਮੌਤ ਨੂੰ ਲੈ ਕੇ ਪ੍ਰਦਰਸ਼ਨ ਮਾਮਲੇ ‘ਚ ਅੜੇ ਹੋਏ ਕਿਸਾਨਾਂ ਨੇ ਦਿੱਲੀ ਪੁਲਸ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਪੁਲਿਸ ਨੇ ਗ੍ਰਹਿ ਮੰਤਰੀ ਨੂੰ ਮਿਲਣ ਲਈ 7 ਲੋਕਾਂ ਦੇ ਵਫ਼ਦ ਦਾ ਪ੍ਰਸਤਾਵ ਰੱਖਿਆ ਸੀ। ਇਸੇ ਗੱਲਬਾਤ ਤਹਿਤ ਲਖਬੀਰ ਦਾ ਪਰਿਵਾਰ ਗ੍ਰਹਿ ਮੰਤਰੀ ਦੇ ਓ.ਐਸ.ਡੀ. ਨੂੰ ਮਿਲਿਆ।