ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦੇਣ ਲਈ ਕਾਂਗਰਸ ਇੱਕ ਪਰਿਵਾਰ ਵਿੱਚੋਂ ਇੱਕ ਨੂੰ ਟਿਕਟ ਦੇਣ ਦੇ ਆਪਣੇ ਨਿਯਮ ਨੂੰ ਤੋੜ ਸਕਦੀ ਹੈ। ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਨੂੰ ਕਾਂਗਰਸ ਵੱਲੋਂ ਪਟਿਆਲਾ ਸ਼ਹਿਰੀ ਸੀਟ ਤੋਂ ਕੈਪਟਨ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਕਾਂਗਰਸ ਪਹਿਲਾਂ ਹੀ ਜ਼ਿਲ੍ਹੇ ਦੇ ਸਮਾਣਾ ਵਿਧਾਨ ਸਭਾ ਹਲਕੇ ਤੋਂ ਲਾਲ ਸਿੰਘ ਦੇ ਪੁੱਤਰ ਰਜਿੰਦਰ ਸਿੰਘ ਨੂੰ ਟਿਕਟ ਦੇ ਚੁੱਕੀ ਹੈ, ਜੋ ਇਸ ਹਲਕੇ ਦੇ ਮੌਜੂਦਾ ਵਿਧਾਇਕ ਵੀ ਹਨ।
ਪਟਿਆਲਾ ਨੂੰ ਕੈਪਟਨ ਦਾ ਗੜ੍ਹ ਮੰਨਿਆ ਜਾਂਦਾ ਹੈ। ਕੈਪਟਨ ਪਿਛਲੀਆਂ ਚਾਰ ਵਿਧਾਨ ਸਭਾ ਚੋਣਾਂ ਪਟਿਆਲਾ ਤੋਂ ਜਿੱਤ ਚੁੱਕੇ ਹਨ। ਅਜਿਹੇ ‘ਚ ਇੱਥੋਂ ਕੈਪਟਨ ਨੂੰ ਮਜ਼ਬੂਤ ਉਮੀਦਵਾਰ ਮੰਨਿਆ ਜਾ ਰਿਹਾ ਹੈ। ਹਾਲਾਂਕਿ ਕੈਪਟਨ ਨੇ ਇਹ ਸਾਰੀਆਂ ਚੋਣਾਂ ਕਾਂਗਰਸ ਦੀ ਤਰਫੋਂ ਲੜੀਆਂ ਅਤੇ ਜਿੱਤੀਆਂ। ਅਜਿਹੇ ‘ਚ ਹੁਣ ਕਾਂਗਰਸ ਵੀ ਪਟਿਆਲਾ ‘ਚ ਆਪਣੀ ਸਥਿਤੀ ਨੂੰ ਕਮਜ਼ੋਰ ਨਹੀਂ ਕਰਨਾ ਚਾਹੁੰਦੀ।
ਇਸ ਲਈ ਕੈਪਟਨ ਨੂੰ ਉਨ੍ਹਾਂ ਦੇ ਹੀ ਘਰ ‘ਚ ਸਖਤ ਟੱਕਰ ਦੇਣ ਲਈ ਕਾਂਗਰਸ ਹੁਣ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੂੰ ਉਨ੍ਹਾਂ ਦੇ ਖਿਲਾਫ ਮੈਦਾਨ ‘ਚ ਉਤਾਰ ਸਕਦੀ ਹੈ। ਹਾਲਾਂਕਿ ਕਾਂਗਰਸ ਨੇ ਪਹਿਲਾਂ ਹੀ ਸਮਾਣਾ ਹਲਕੇ ਤੋਂ ਲਾਲ ਸਿੰਘ ਦੇ ਪੁੱਤਰ ਰਜਿੰਦਰ ਸਿੰਘ ਨੂੰ ਟਿਕਟ ਦੇ ਦਿੱਤੀ ਹੈ। ਅਜਿਹੇ ‘ਚ ਇਕ ਪਰਿਵਾਰ ਨੂੰ ਇਕ ਹੀ ਮਾਮਲੇ ‘ਚ ਟਿਕਟ ਦੇਣ ਦੇ ਪਾਰਟੀ ਦੇ ਨਿਯਮ ਨੂੰ ਤੋੜਨ ਨਾਲ ਦੂਜੇ ਨੇਤਾਵਾਂ ‘ਚ ਨਾਰਾਜ਼ਗੀ ਵਧ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਇਸ ਦੇ ਨਾਲ ਹੀ ਲਾਲ ਸਿੰਘ ਦਾ ਕਹਿਣਾ ਹੈ ਕਿ ਉਹ ਪਾਰਟੀ ਦੇ ਸੱਚੇ ਅਤੇ ਵਫ਼ਾਦਾਰ ਸਿਪਾਹੀ ਹਨ ਅਤੇ ਜੇ ਉਨ੍ਹਾਂ ਨੂੰ ਪਟਿਆਲਾ ਤੋਂ ਕੈਪਟਨ ਵਿਰੁੱਧ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਪੂਰੀ ਤਾਕਤ ਨਾਲ ਚੋਣ ਲੜਨਗੇ ਅਤੇ ਇਸ ਸੀਟ ਨੂੰ ਜਿੱਤ ਕੇ ਪਾਰਟੀ ਦੀ ਝੋਲੀ ਪਾਉਣ ਦੀ ਕੋਸ਼ਿਸ਼ ਕਰਨਗੇ।