ਲਤਾ ਮੰਗੇਸ਼ਕਰ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਇਨੀਂ ਦਿਨੀਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਆਈ. ਸੀ. ਯੂ. ਵਿਚ ਭਰਤੀ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਡਾ. ਪ੍ਰਤੀਤ ਸਮਧਾਨੀ ਨੇ ਦੱਸਿਆ ਕਿ ਲਤਾ ਮੰਗੇਸ਼ਕਰ ਨੂੰ ਦੇਖਭਾਲ ਦੀ ਲੋੜ ਹੈ ਤੇ ਉਹ ਕੁਝ ਹੋਰ ਦਿਨਾਂ ਤੱਕ ਡਾਕਟਰਾਂ ਦੀ ਨਿਗਰਾਨੀ ਵਿਚ ਰਹਿਣਗੇ।
ਡਾਕਟਰ ਨੇ ਦੱਸਿਆ ਕਿ ਕਿਸੇ ਨੂੰ ਵੀ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਹੈ। 92 ਸਾਲ ਦੀ ਲਤਾ ਮੰਗੇਸ਼ਕਰ ਨੂੰ ਕੋਰੋਨਾ ਤੇ ਨਿਮੋਨੀਆ ਕਾਰਨ ਪਿਛਲੇ ਹਫਤੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਵਿਚ ਕੋਰੋਨਾ ਦੇ ਹਲਕੇ ਲੱਛਣ ਵੀ ਸਨ। ਨਾਲ ਹੀ ਡਾ. ਪ੍ਰਤੀਤ ਨੇ ਲਤਾ ਮੰਗੇਸ਼ਕਰ ਦੇ ਫੈਂਸ ਤੋਂ ਉਨ੍ਹਾਂ ਦੇ ਜਲਦ ਤੋਂ ਜਲਦ ਰਿਕਵਰ ਹੋਣ ਲਈ ਦੁਆ ਦੀ ਵੀ ਅਪੀਲ ਕੀਤੀ। ਲਤਾ ਮੰਗੇਸ਼ਕਰ ਦੇ ਘਰ ਵਿਚ ਕੰਮ ਕਰਨ ਵਾਲੇ ਸਟਾਫ ਮੈਂਬਰ ਸਾਮਾਨ ਲੈਣ ਬਾਹਰ ਆਉਂਦੇ ਰਹਿੰਦੇ ਹਨ। ਉਨ੍ਹਾਂ ਵਿਚੋਂ ਇੱਕ ਸਟਾਫ ਮੈਂਬਰ ਸੰਕਰਮਿਤ ਹੋ ਗਿਆ ਸੀ। ਲਤਾ ਜੀ ਉਨ੍ਹਾਂ ਦੇ ਸੰਪਰਕ ਵਿਚ ਆਈ ਸੀ ਇਸਲਈ ਉਨ੍ਹਾਂ ਦਾ ਕੋਵਿਡ ਟੈਸਟ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ।
ਗੌਰਤਲਬ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਡਾ. ਪ੍ਰਤੀਤ ਲਤਾ ਮੰਗੇਸ਼ਕਰ ਦਾ ਇਲਾਜ ਕਰ ਰਹੇ ਹਨ। 2 ਸਾਲ ਪਹਿਲਾਂ ਨਵੰਬਰ 2019 ਵਿਚ ਵੀ ਸਾਹ ਲੈਣ ਵਿਚ ਤਕਲੀਫ ਤੇ ਨਿਮੋਨੀਆ ਹੋਣ ਕਾਰਨ ਹਸਪਤਾਲ ਵਿਚ ਭਰਤੀ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
Maggi Pancake | Easy Breakfast Recipe | Quick And Easy Recipe |
ਇਹ ਵੀ ਪੜ੍ਹੋ : ਦੇਸ਼ ‘ਚ ਕੋਰੋਨਾ ਹੋਇਆ ਬੇਕਾਬੂ, ਬੀਤੇ 24 ਘੰਟਿਆਂ ‘ਚ 2.71 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਲਤਾ ਮੰਗੇਸ਼ਕਰ ਨੇ 1942 ਵਿਚ 13 ਸਾਲ ਦੀ ਉਮਰ ਵਿਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੂੰ ਸੰਗੀਤ ਦੀ ਦੁਨੀਆ ਵਿਚ 80 ਸਾਲ ਹੋ ਚੁੱਕੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਕਈ ਭਾਰਤੀ ਭਾਸ਼ਾਵਾਂ ਵਿਚ 30,000 ਤੋਂ ਵੱਧ ਗਾਣੇ ਗਾਏ ਹਨ। ਲਤਾ ਮੰਗੇਸ਼ਕਰ ਨੂੰ ਪਦਮ ਭੂਸ਼ਣ, ਪਦਮ ਵਿਭੂਸ਼ਣ, ਦਾਦਾ ਸਾਹਿਬ ਫਾਲਕੇ ਐਵਾਰਡ ਤੇਕਈ ਰਾਸ਼ਟਰੀ ਪੁਰਸਕਾਰਾਂ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ। 2001 ਵਿਚ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਵੀ ਸਨਮਾਨਿਤ ਕੀਤਾ ਸੀ।