ਸੁਰਾਂ ਦੀ ਮੱਲਿਕਾ ਲਤਾ ਮੰਗੇਸ਼ਕਰ ਦੀ ਹਾਲਤ ਫਿਰ ਨਾਜ਼ੁਕ ਹੋ ਗਈ ਹੈ। ਉਨ੍ਹਾਂ ਨੂੰ ਦੁਬਾਰਾ ਵੈਂਟੀਲੇਟਰ ‘ਤੇ ਸ਼ਿਫਟ ਕੀਤਾ ਗਿਆ ਹੈ। ਲਤਾ ਮੰਗੇਸ਼ਕਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਲਤਾ ਮੰਗੇਸ਼ਕਰ 92 ਸਾਲ ਦੇ ਹਨ ਅਤੇ ਉਨ੍ਹਾਂ ਨੂੰ ਉਮਰ ਸਬੰਧੀ ਹੋਰ ਕਈ ਸਮੱਸਿਾਵਾਂ ਹਨ।ਇਸ ਦੌਰਾਨ ਦੇਸ਼ ਭਰ ਵਿਚ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਲਈ ਪ੍ਰਾਰਥਨਾਂ ਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਗਾਇਕਾ ਦਾ ਇਲਾਜ ਕਰ ਰਹੇ ਡਾ. ਪ੍ਰਤੀਤ ਸਮਦਾਨੀ ਨੇ ਦੱਸਿਆ ਕਿ ਲਤਾ ਜੀ ਦੀ ਤਬੀਅਤ ਫਿਰ ਤੋਂ ਵਿਗੜ ਗਈ ਹੈ। ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਪਿਛਲੇ ਦਿਨੀਂ ਗਾਇਕਾ ਲਤਾ ਮੰਗੇਸ਼ਕਰ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਨੈਗੇਟਿਵ ਆਈ ਸੀ। ਤਾਜ਼ਾ ਜਾਣਕਾਰੀ ਮੁਤਾਬਕ ਲਤਾ ਮੰਗੇਸ਼ਕਰ ਹੁਣ ਵੀ ਆਈਸੀਯੂ ਵਿਚ ਹਨ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਉਤੇ ਨਜ਼ਰ ਬਣਾਏ ਹੋਏ ਹਨ। ਇਸ ਤੋਂ ਪਹਿਲਾਂ ਲਤਾ ਜੀ ਨੂੰ ਨਵੰਬਰ 2019 ਵਿਚ ਸਾਹ ਲੈਣ ਵਿਚ ਤਕਲੀਫ ਹੋਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਬ੍ਰਿਟਿਸ਼ ਕੋਲੰਬੀਆਂ ਦੇ ਗੈਂਗਸਟਰ ਜਿੰਮੀ ਸੰਧੂ ਦਾ ਥਾਈਲੈਂਡ ‘ਚ ਗੋਲੀਆਂ ਮਾਰ ਕੇ ਕਤਲ
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
7 ਦਹਾਕੇ ਦੇ ਲੰਬੇ ਕਰੀਅਰ ਵਿਚ ਲਤਾ ਮੰਗੇਸ਼ਕਰ ਨੇ ਕਈ ਭਾਰਤੀ ਭਾਸ਼ਾਵਾਂ ਵਿਚ 30,000 ਤੋਂ ਵੱਧ ਗਾਣੇ ਗਾਏ ਹਨ। ਲਤਾ ਮੰਗੇਸ਼ਕਰ ਨੂੰ ਸਰਵਉੱਚ ਭਾਰਤੀ ਨਾਗਰਿਕ ਸਨਮਾਨਤ ਭਾਰਤ ਰਤਨ, ਪਦਮ ਭੂਸ਼ਣ, ਪਦਮਵਿਭੂਸ਼ਣ, ਦਾਦਾ ਸਾਹਿਬ ਫਾਲਕੇ ਐਵਾਰਡ ਸਣੇ ਦਰਜਨਾਂ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।