ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਸੂਬੇ ਵਿੱਚ ਕਿਸਾਨਾਂ ਦੇ ਹਿੱਤਾਂ ਲਈ ਇੱਕ ਨਵੀਂ ਪਾਰਟੀ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਦਾ ਨਾਂ ਹੈ ‘ਪੰਜਾਬ ਕਿਸਾਨ ਦਲ’। ਇਸ ਪਾਰਟੀ ਦੇ ਮੁੱਖ ਲੀਡਰ ਹਨ ਰਣਜੀਤ ਸਿੰਘ ਸਰਾਂ, ਜੋ ਖੁਦ ਇੱਕ ਕਿਸਾਨ ਹਨ।
ਰਣਜੀਤ ਸਿੰਘ ਸਰਾਂ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਬਚਾਉਣ ਲਈ ਉਨ੍ਹਾਂ ਨੇ ਇਸ ਪਾਰਟੀ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਉਨ੍ਹਾਂ ਦੀ ਆਪਣੀ ਸਿਆਸੀ ਪਾਰਟੀ ਹੈ ਪਰ ਕਿਉਂਕਿ ਇਹ ਪਾਰਟੀ ਕਿਸਾਨੀ ਹਿੱਤਾਂ ਨਾਲ ਜੁੜੀ ਹੋਈ ਹੈ, ਇਸ ਲਈ ਸੰਯੁਕਤ ਮੋਰਚੇ ਦੇ ਕੋਈ ਵੀ ਮੈਂਬਰ ਇਸ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਰਣਜੀਤ ਸਿੰਘ ਸਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਦਰੂਨੀ ਤੌਰ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ, ਸਮਾਂ ਆਉਣ ‘ਤੇ ਇਸ ਦਾ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਦੀਆਂ 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਹੈ। ਸਾਰੀਆਂ ਸੀਟਾਂ ‘ਤੇ ਬੰਦੇ ਤਿਆਰ ਹੋ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਇਸ ਪਾਰਟੀ ਦੇ ਵਾਈਸ ਪ੍ਰਧਾਨ ਮਦਨ ਲਾਲ, ਰਣਜੀਤ ਸਿੰਘ ਰਾਣਾ ਜੁਆਇੰਟ ਸੈਕਟਰੀ, ਗੁਰਮੇਲ ਸਿੰਘ ਅਡੀਸ਼ਨਲ ਸੈਕਟਰੀ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਬਾਡੀ ਦਾ ਗਠਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੋਰੋਨਾ ‘ਤੇ PM ਮੋਦੀ ਦੀ ਵੱਡੀ ਮੀਟਿੰਗ, ਕ੍ਰਿਸਮਸ ਤੇ ਨਿਊ ਈਅਰ ਸੈਲੀਬ੍ਰੇਸ਼ਨ ਨੂੰ ਲੈ ਕੇ ਹੋ ਸਕਦੈ ਵੱਡਾ ਫੈਸਲਾ
ਆਗੂ ਨੇ ਕਿਹਾ ਕਿ ਇਸ ਪਾਰਟੀ ਨਾਲ ਜਿਹੜੇ ਲੋਕ ਕਿਸਾਨ ਹਿੱਤਾਂ ਦੀ ਰਾਖੀ ਕਰਨਾ ਚਾਹੁੰਦੇ ਹਨ, ਉਹ ਇਸ ਪਾਰਟੀ ਨਾਲ ਜ਼ਰੂਰ ਜੁੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਸੂਬਾ ਹੈ। ਇਥੇ ਦੀ 80 ਫੀਸਦੀ ਅਬਾਦੀ ਕਿਸਾਨੀ ਖਿੱਤੇ ਨਾਲ ਜੁੜੀ ਹੋਈ ਹੈ। ਕਿਸਾਨਾਂ ਦੀ ਪਾਰਟੀ ਹੀ ਉਨ੍ਹਾਂ ਦੇ ਹਿੱਤਾਂ ਲਈ ਲੜ ਸਕਦੀ ਹੈ।