ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਗੈਂਗਸਟਰਾਂ ਦੇ ਗੁਰਗੇ ਲਗਾਤਾਰ ਫਿਰੌਤੀ ਦੀ ਮੰਗ ਕਰ ਰਹੇ ਹਨ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਵਿਧਾਇਕ ਅਮਰਪਾਲ ਬੋਨੀ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਧਮਕੀ ਦਿੱਤੀ ਹੈ।
ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਬੋਨੀ ਨੂੰ ਬਿਸ਼ਨੋਈ ਗੈਂਗ ਵੱਲੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਭਿੰਦਾ ਖਿਲਾਫ ਸਾਬਕਾ ਵਿਧਾਇਕ ਨੂੰ ਧਮਕੀ ਦੇਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਵਿਧਾਇਕ ਨੇ ਦੱਸਿਆ ਕਿ ਵ੍ਹਟਸਐਪ ਕਾਲ ਰਾਹੀਂ ਮੈਨੂੰ ਧਮਕੀ ਦਿੱਤੀ ਗਈ। ਉਨ੍ਹਾਂ ਖੁਦ ਨੂੰ ਬਿਸ਼ਮੋਈ ਗੈਂਗ ਦੇ ਬੰਦੇ ਦੱਸ ਕੇ ਮੇਰੇ ਕੋਲੋਂ ਢਾਈ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ। ਤੇ ਕਿਹਾ ਕਿ ਕਿ ਜੇ ਪੈਸੇ ਨਾ ਦਿੱਤੇ ਗਏ ਤਾਂ ਸਾਰਾ ਪਰਿਵਾਰ ਖਤਮ ਕਰ ਦੇਵਾਂਗੇ। ਹੁਣ ਪੰਜਾਬ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ।
ਦੱਸ ਦੇਈਏ ਕਿ ਗੈਂਗਸਟਰਾਂ ਦੇ ਗੁਰਗੇ ਲਗਾਤਾਰ ਸਰਗਰਮ ਹੋ ਰਹੇ ਹਨ ਤੇ ਫਿਰੌਤੀਆਂ ਦੀ ਮੰਗ ਕਰ ਰਹੇ ਹਨ। ਜਦੋਂ ਸਾਬਕਾ ਵਿਧਾਇਕ ਅਮਰਪਾਲ ਬੋਨੀ ਨੇ ਪੁੱਛਿਆ ਕਿ ਉਹ ਪੈਸੇ ਕਿਉਂ ਦੇਵੇ ਤਾਂ ਇੰਨੇ ਵਿਚ ਹੀ ਗੈਂਗਸਟਰ ਭਿੰਦਾ ਵੱਲੋਂ ਫੋਨ ਕੱਟ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: