ਜਲੰਧਰ ਕੈਂਟ ਰੇਲਵੇ ਸਟੇਸ਼ਨ ਨੇੜੇ ਰੇਲਗੱਡੀ ਤੋਂ ਹੇਠਾਂ ਉਤਰਣ ਵੇਲੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ, ਜਿਸ ਵਿੱਚ ਉਸ ਦੀ ਲੱਤ ਵੱਢੀ ਗਈ। ਜ਼ਖ਼ਮੀ ਵਿਅਕਤੀ ਦੀ ਪਛਾਣ ਸਰਬਜੀਤ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਅਤੇ ਐਂਬੂਲੈਂਸ ਨੂੰ ਦਿੱਤੀ।
ਘਟਨਾ ਬੀਤੇ ਦਿਨ ਦੀ ਹੈ। ਸੂਚਨਾ ਮਿਲਦੇ ਹੀ ਜੀਆਰਪੀ ਥਾਣੇ ਦੇ ਇੰਚਾਰਜ ਐਸਆਈ ਜਗਦੀਸ਼ ਸਿੰਘ ਅਤੇ ਆਰਪੀਐਫ ਥਾਣੇ ਦੇ ਐਸਐਸਆਈ ਦਲੀਪ ਸਿੰਘ ਨੇ ਜ਼ਖ਼ਮੀ ਹਾਲਤ ਵਿੱਚ ਸਰਬਜੀਤ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਉਥੋਂ ਉਸ ਨੂੰ ਜੌਹਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਸਰਬਜੀਤ ਲਖਨਊ ਤੋਂ ਹੁਸ਼ਿਆਰਪੁਰ ਵਾਪਸ ਆ ਰਿਹਾ ਸੀ।
ਉਹ ਕਟਿਹਾਰ ਤੋਂ ਅੰਮ੍ਰਿਤਸਰ ਜਾ ਰਹੀ ਟਰੇਨ ‘ਤੇ ਸਵਾਰ ਸੀ। ਜਿਵੇਂ ਹੀ ਟਰੇਨ ਕੈਂਟ ਰੇਲਵੇ ਸਟੇਸ਼ਨ ਨੇੜੇ ਪਹੁੰਚੀ ਤਾਂ ਸਰਬਜੀਤ ਨੇ ਹੇਠਾਂ ਉਤਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਹ ਟਰੇਨ ਦੀ ਲਪੇਟ ‘ਚ ਆ ਗਿਆ ਅਤੇ ਘਟਨਾ ‘ਚ ਉਸ ਦੀ ਲੱਤ ਕੱਟ ਗਈ। ਫਿਲਹਾਲ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਬਜੀਤ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ। ਉਹ ਲਖਨਊ ਤੋਂ ਮੈਡੀਕਲ ਜਾਂਚ ਲਈ ਆਇਆ ਸੀ ਅਤੇ ਉਸ ਦੀ ਰਿਪੋਰਟ ਆਉਣੀ ਬਾਕੀ ਸੀ। ਇਸ ਤੋਂ ਪਹਿਲਾਂ ਹੀ ਉਸ ਨਾਲ ਇਹ ਹਾਦਸਾ ਵਾਪਰ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਮਿਲੀ ਜਾਣਕਾਰੀ ਮੁਤਾਬਕ ਜਿਸ ਰੇਲਗੱਡੀ ਵਿੱਚ ਸਰਬਜੀਤ ਸਵਾਰ ਸੀ, ਉਹ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਨਹੀਂ ਰੁਕੀ। ਜਦੋਂ ਰੇਲਗੱਡੀ ਕੈਂਟ ਰੇਲਵੇ ਸਟੇਸ਼ਨ ਨੇੜੇ ਹੌਲੀ-ਹੌਲੀ ਲੰਘਣ ਲੱਗੀ ਤਾਂ ਸਰਬਜੀਤ ਨੇ ਹੇਠਾਂ ਉਤਰਨ ਦੀ ਕੋਸ਼ਿਸ਼ ਕੀਤੀ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ।