ਵਿਧਾਨ ਸਭਾ ਚੋਣਾਂ ਨੂੰ ਸਿਰਫ 7 ਦਿਨਾਂ ਦਾ ਹੀ ਸਮਾਂ ਬਚਿਆ ਹੈ। ਉਮੀਦਵਾਰਾਂ ਵੱਲੋਂ ਧੜੱਲੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਰੈਲੀਆਂ, ਰੋਡ ਸ਼ੋਅ ਕੀਤੇ ਜਾ ਰਹੇ ਹਨ। ਲੰਬੀ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸ. ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਦੇ ਪਿੰਡ ਪੰਜਾਵਾ, ਸਿੱਖਵਾਲਾ ਤੇ ਫਤੂਹੀਖੇੜਾ ਵਿੱਚ ਚੋਣ ਜਲਸੇ ਕੀਤੇ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਵਾਅਦੇ ਪੂਰੀ ਨਾ ਕਰਨ ਵਾਲੀ ਸਿਆਸੀ ਪਾਰਟੀ ਦੀ ਮਾਨਤਾ ਰੱਦ ਹੋਣ ਦਾ ਕਾਨੂੰਨ ਬਣਨਾ ਚਾਹੀਦਾ ਹੈ।
ਸ. ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਨਸ਼ਿਆਂ ਤੇ ਬੇਰੋਜ਼ਗਾਰੀ ਨੂੰ ਖਤਮ ਕਰਨ ਦਾ ਵਾਅਦਾ ਲੋਕਾਂ ਨਾਲ ਕੀਤਾ ਸੀ, ਜਿਸ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਤੰਜ ਕੱਸਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਬਾਰੇ ਕੁਝ ਨਹੀਂ ਪਤਾ ਤੇ ਨਾ ਹੀ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਹਮਦਰਦੀ ਹੈ। 5 ਸਾਲ ਪਹਿਲਾਂ ਵੀ ਪੰਜਾਬ ਵਿਚ ਉਮੀਦਵਾਰ ਖੜ੍ਹੇ ਕੀਤੇ ਪਰ ਕਦੇ ਸੁੱਖ-ਦੁੱਖ ਵਿਚ ਸ਼ਾਮਲ ਨਹੀਂ ਹੋਏ। ਕੇਜਰੀਵਾਲ ਵੀ ਕਦੇ ਪੰਜਾਬ ਫੇਰੀ ਉਤੇ ਨਹੀਂ ਆਇਆ। ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਕਿਹਾ ਸੀ ਕਿ ਪੰਜਾਬ ਵਿਚ SYL ਨਹਿਰ ਬਣਾਈ ਜਾਵੇ ਤੇ ਦਿੱਲੀ ਨੂੰ ਪਾਣੀ ਦਿੱਤਾ ਜਾਵੇ। ਜੇ ਕੇਜਰੀਵਾਲ ਦੀ ਸਰਕਾਰ ਆ ਗਈ ਤਾਂ ਪਾਣੀ ਭੇਜਣਾ ਤੇ ਨਹਿਰਾਂ ਖਾਲੀ ਹੋ ਜਾਣੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਇਕੱਲੀ ਪੰਜਾਬੀਆਂ ਦੀ ਪਾਰਟੀ ਹੈ। ਪੰਜਾਬੀਆਂ ਦੀ ਆਵਾਜ਼ ਹੈ ਤੇ ਤੁਹਾਡੇ ਵਾਸਤੇ ਲੜਦੀ ਹੈ। ਸ਼ਹਾਦਤਾਂ ਦਿੰਦੀ ਹੈ, ਪੰਜਾਬੀਆਂ ‘ਤੇ ਕੋਈ ਮੁਸ਼ਕਲ ਆ ਜਾਵੇ, ਢਾਲ ਬਣ ਕੇ ਖੜ੍ਹਦੀ ਹੈ।