ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਲਏ ਗਏ ਵੱਡੇ ਫੈਸਲਿਆਂ ਬਾਰੇ ਅਤੇ ਇਨ੍ਹਾਂ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 36,000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਗਿਆ ਹੈ। ਰਾਜਪਾਲ ਵੱਲੋਂ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਦਰਜਾ ਚਾਰ ਮੁਲਾਜ਼ਮਾਂ ਦੀ ਨਿਯੁਕਤੀ ਰੈਗੂਲਰ ਹੋਵੇਗੀ। ਉਨ੍ਹਾਂ ਨੂੰ ਠੇਕੇ ‘ਤੇ ਨਹੀਂ ਰੱਖਿਆ ਜਾਵੇਗਾ।
ਸੀ. ਐੱਮ. ਚੰਨੀ ਨੇ ਦੱਸਿਆ ਕਿ ਪਹਿਲਾਂ ਪਤੀ ਦੀ ਮੌਤ ਤੋਂ ਬਾਅਦ ਪਤਨੀ ਨੌਕਰੀ ਕਰਦੀ ਸੀ। ਹੁਣ ਜੇਕਰ ਪਤਨੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਜਗ੍ਹਾ ਪਤੀ ਨੂੰ ਨੌਕਰੀ ਮਿਲੇਗੀ। ਇਸ ਦੇ ਲਈ ਅਸੀਂ ਜਲਦੀ ਹੀ ਇੱਕ ਕਾਨੂੰਨ ਲੈ ਕੇ ਆ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸੀ.ਐੱਮ. ਚੰਨੀ ਨੇ ਕਿਹਾ ਕਿ ਪ੍ਰਭਾਵਸ਼ਾਲੀ ਲੋਕ ਰਿਟਾਇਰ ਹੋਣ ਤੋਂ ਬਾਅਦ ਵੀ ਦਫ਼ਤਰ ਵਿੱਚ ਲੱਗੇ ਰਹਿੰਦੇ ਹਨ। ਇਸੇ ਲਈ ਇਹ ਪੱਤਰ ਕੱਢਿਆ ਗਿਆ ਕਿ 58 ਸਾਲਾਂ ਬਾਅਦ ਨੌਕਰੀ ਨਹੀਂ ਮਿਲੇਗੀ। ਉਨ੍ਹਾਂ ਦੀ ਥਾਂ ਨਵੇਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਇਹ ਵੀ ਪੜ੍ਹੋ : CM ਚੰਨੀ ਨੇ ਕੇਜਰੀਵਾਲ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਿਹਾ- ‘ਮੈਂ ਪੇਂਡੂ ਬੰਦਾ, ਕਾਹਨੂੰ ਪੰਗੇ ਲੈਂਦੇ ਇਹ’
ਮੁੱਖ ਮੰਤਰੀ ਚੰਨੀ ਨੇ ਅੱਜ ਆਪਣੇ 70 ਦਿਨਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਆਪਣੇ ਹਰ ਐਲਾਨ ਦਾ ਸਬੂਤ ਦਿੱਤਾ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਸਤੀ ਬਿਜਲੀ ਦਿੱਤੀ ਜਾ ਰਹੀ ਹੈ।