ਯੂਨਾਈਟਿਡ ਕਿੰਗਡਮ (ਯੂਕੇ) ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਵੱਲੋਂ ਕੀਤੀ ਗਈ ਸਿੱਖ ਵਿਰੋਧੀ ਟਿੱਪਣੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਚਿੱਠੀ ਲਿਖੀ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਪ੍ਰੀਤੀ ਪਟੇਲ ਸਿੱਖ ਭਾਈਚਾਰੇ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਮੁਆਫ਼ੀ ਮੰਗਣ ਅਤੇ ਇਸ ਬੇਬੁਨਿਆਦ ਬਿਆਨ ਨੂੰ ਵਾਪਸ ਲੈਣ।
ਦੱਸਣਯੋਗ ਹੈ ਕਿ ਅਮਰੀਕਾ ਦੇ ਇਕ ਸਮਾਗਮ ਵਿਚ ਸ਼ਮੂਲੀਅਤ ਕਰਦਿਆਂ ਪ੍ਰੀਤੀ ਪਟੇਲ ਨੇ ਕਿਹਾ ਕਿ ਸਿੱਖ ਵੱਖਵਾਦ ਨਾ ਸਿਰਫ ਯੂ. ਕੇ. ਦੀ ਸੁਰੱਖਿਆ ਲਈ ਖਤਰਾ ਪੈਦਾ ਕਰ ਰਿਹਾ ਹੈ ਸਗੋਂ ਅਮਰੀਕਾ ਵੀ ਇਸ ਤੋਂ ਅਣਭਿੱਜ ਨਹੀਂ ਹੈ। ਪ੍ਰੀਤੀ ਪਟੇਲ ਦੇ ਭਾਸ਼ਣ ਵਾਲੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਇਹ ਟਿੱਪਣੀ 19 ਨਵੰਬਰ, 2021 ਨੂੰ ਵਾਸ਼ਿਗਟਨ ਡੀ.ਸੀ. ਵਿਖੇ ਹੈਰੀਟੇਜ ਫਾਊਂਡੇਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਸਿੱਖਾਂ ਵਿਰੁੱਧ ਟਿੱਪਣੀ ਕੀਤੀ ਗਈ ਸੀ, ਜੋ ਹੁਣ ਸਾਹਮਣੇ ਆਈ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖੀ ਚਿੱਠੀ ਵਿੱਚ ਲਿਖਿਆ ਕਿ ਗ੍ਰਹਿ ਸਕੱਤਰ ਪਟੇਲ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕਰਕੇ ਸਿੱਖ ਸਮਾਜ ਦੇ ਵਿਰੁੱਧ ਬੇਬੁਨਿਆਦ ਦਾਅਵੇ ਕਰ ਰਹੀ ਹੈ। ਸਿੱਖ ਭਾਈਚਾਰੇ ਨੇ ਕੋਵਿਡ-19 ਮਹਾਂਮਾਰੀ ਦੌਰਾਨ ਯੂਕੇ ਸਣੇ ਦੁਨੀਆਂ ਭਰ ਵਿੱਚ ਮਨੁੱਖਤਾਵਾਦੀ ਯਤਨਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖਾਂ ਨੇ ਆਪਣੀ ਮਿਹਤਨ ਨਾਲ ਵੱਖ-ਵੱਖ ਦੇਸ਼ਾਂ ਵਿਚ ਉੱਚ ਪੱਧਰ ’ਤੇ ਮੁਕਾਮ ਹਾਸਲ ਕੀਤਾ ਹੈ ਪਰ ਪਟੇਲ ਵਰਗੇ ਨੇਤਾਵਾਂ ਵੱਲੋਂ ਕੀਤਾ ਜਾ ਰਿਹਾ ਪ੍ਰਚਾਰ ਸਿੱਖ ਕੌਮ ਦੇ ਅਕਸ ਨੂੰ ਢਾਹ ਲਾਉਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਯੂਕੇ ਦੀਆਂ ਸਿੱਖ ਜਥੇਬੰਦੀਆਂ ਨੇ ਇਸ ਮੁੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿਚ ਲਿਆਂਦਾ ਹੈ। ਪ੍ਰੀਤੀ ਪਟੇਲ ਦੇ ਸੰਬੋਧਨ ਨਾਲ ਸਿੱਖ ਕੌਮ ਦੇ ਅਕਸ ਨੂੰ ਭਾਰੀ ਠੇਸ ਪਹੁੰਚ ਸਕਦੀ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਸਿਆਸਤਦਾਨਾਂ ਵੱਲੋਂ ਕੀਤੀ ਜਾਣ ਵਾਲੀ ਅਜਿਹੀ ਬੇਬੁਨਿਆਦ ਬਿਆਨਬਾਜ਼ੀ ਦੁਨੀਆ ਭਰ ਵਿਚ ਸਿੱਖਾਂ ਵਿਰੁੱਧ ਨਫ਼ਰਤ ਪੈਦਾ ਕਰ ਸਕਦੀ ਹੈ।