ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਵਿੱਚੋਂ 11 ਹੋਰਨਾਂ ਵਾਰਸਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦਿੱਤੀ ਗਈ।
ਸੀ.ਐੱਮ. ਚੰਨੀ ਨੇ ਅੱਜ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਵੀ ਮੌਜੂਦ ਸਨ। ਉਨ੍ਹਾਂ ਨੂੰ ਖੇਤੀ ਵਿਭਾਗ ਵਿੱਚ ਵੀ ਕਲਕਰਾਂ ਵਜੋਂ ਨੌਕਰੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਇਨ੍ਹਾਂ ਵਿੱਚ ਬੂਟਾ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਕੌਰ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਦੀਕਸ਼ਾ, ਗਗਨਦੀਪ ਕੌਰ ਸ਼ਾਮਲ ਸਨ।
ਇਹ ਵੀ ਪੜ੍ਹੋ : ਭਾਰਤੀ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ, ਦੋ ਘੰਟਿਆਂ ‘ਚ ‘ਓਮੀਕ੍ਰੋਨ’ ਨੂੰ ਪਛਾਣਨ ਵਾਲੀ ਕਿੱਟ ਤਿਆਰ
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ। ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ।