ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਉਨ੍ਹਾਂ ਦੇ ਜੱਦੀ ਪਿੰਡ ਰਾਇਸਰ ਪੰਜਾਬ (ਮਹਲਿ ਕਲਾਂ) ਜ਼ਿਲ੍ਹਾ ਬਰਨਾਲਾ ਵਿਖੇ ਇੱਕ ਲਾਇਬ੍ਰੇਰੀ ਬਣਾਈ ਜਾਵੇਗੀ। ਇਹ ਗੱਲ ਸੰਤ ਰਾਮ ਉਦਾਸੀ ਜੀ ਦੇ ਪਰਿਵਾਰ ਨਾਲ ਅੱਜ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਕਹੀ।
ਰਾਇਸਰ ਪੰਜਾਬ ਵਿਖੇ ਬਣਾਈ ਡਾਣ ਵਾਲੀ ਇਸ ਦੀ ਲਾਗਤ 12 ਲੱਖ ਰੁਪਏ ਹੋਵੇਗੀ। ਦੱਸ ਦੇਈਏ ਕਿ ਬੀਤੇ ਦਿਨ ਸੰਤ ਰਾਮ ਉਦਾਸੀ ਜੀ ਦਾ ਜਨਮ ਦਿਨ ਸੀ ਤੇ ਅਕਸਰ ਹੀ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਉਹਨਾਂ ਦੀਆਂ ਸਤਰਾਂ ਰਾਹੀਂ ਸਮਾਜ ਦੇ ਮਸਲਿਆਂ ਨੂੰ ਚੁੱਕਦੇ ਰਹੇ ਨੇ।
ਬੀਤੇ ਦਿਨ ਵੀ ਉਨ੍ਹਾਂ ਕਵੀ ਦੀ ਕਵਿਤਾ ਦੀਆਂ ਦੋ ਸਤਰਾਂ ‘ਮਾਂ ਧਰਤੀਏ! ਤੇਰੀ ਗੋਦ ਨੂੰ ਚੰਨ ਹੋਰ ਬਥੇਰੇ, ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: