ਪੰਜਾਬ ਦੇ ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੂੰ ਕਈ ਹੋਰ ਡੇਰਾ ਪ੍ਰੇਮੀ ਦੀ ਜਾਨ ਨੂੰ ਖ਼ਤਰੇ ਦੇ ਇਨਪੁਟਸ ਮਿਲੇ ਹਨ। ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੁਲਿਸ ਵਿਭਾਗ ਨੇ ਤੁਰੰਤ ਕਈ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਨੂੰ ਵਧਾ ਦਿੱਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਜੇਲ੍ਹਾਂ ‘ਚ ਬੰਦ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਮਜ਼ਬੂਤ ਕਰਨ ਦੇ ਨਾਲ-ਨਾਲ ਫ਼ਰੀਦਕੋਟ ਦੇ ਇੱਕ ਡੇਰਾ ਪ੍ਰੇਮੀ ਦੇ ਘਰ ਦੇ ਬਾਹਰ ਵੀ ਪੁਲਿਸ ਤਾਇਨਾਤ ਕੀਤੀ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੂੰ ਇੰਟੈਲੀਜੈਂਸ ਤੋਂ ਕੁਝ ਅਹਿਮ ਇਨਪੁਟ ਮਿਲੇ ਹਨ। ਪੁਲਿਸ ਨੇ ਆਪਣੀ ਰਣਨੀਤੀ ਬਦਲਦੇ ਹੋਏ ਡੇਰਾ ਪ੍ਰੇਮੀਆਂ ਨੂੰ ਮਿਲਣ ਆਉਣ ਵਾਲੇ ਲੋਕਾਂ ‘ਤੇ ਵੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ।ਇਸਦੇ ਨਾਲ ਹੀ ਪੁਲਿਸ ਵੱਲੋਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਸਮੇਤ ਜ਼ਮਾਨਤ ‘ਤੇ ਰਿਹਾਅ ਹੋਏ ਜਾਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਅਪਰਾਧਿਕ ਕਿਸਮ ਦੇ ਲੋਕਾਂ ਦੇ ਰਿਕਾਰਡ ਵੀ ਇਕੱਠੇ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਕਈ ਹੋਰ ਹਿੰਦੂ ਆਗੂਆਂ ਨੂੰ ਵੀ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਪੰਜਾਬ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਹਿੰਦੂ ਨੇਤਾਵਾਂ ਅਤੇ ਹੋਰਨਾਂ ਦੀ ਸੁਰੱਖਿਆ ਲਈ ਬੁਲੇਟ ਪਰੂਫ ਜੈਕਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।