ਪੰਜਾਬ ਵਿਚ ਮੌਸਮ ਵਿਚ ਆਏ ਬਦਲਾਅ ਕਾਰਨ ਕਿਸਾਨਾਂ ਦੇ ਨਾਲ-ਨਾਲ ਕਈ ਮਜਦੂਰਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਸ਼ੁੱਕਰਵਾਰ ਦੇਰ ਰਾਤ ਮੁਕਤਸਰ ਦੇ ਪਿੰਡ ਪੰਨੀਵਾਲਾ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਕਮਰੇ ਦੀ ਛੱਤ ਡਿੱਗ ਗਈ। ਦੂਜੇ ਪਾਸੇ ਸ਼ਹਿਰ ਗੋਨਿਆਣਾ ਦੇ ਜੀਵਨ ਸਿੰਘ ਨਗਰ ਰੋਡ ਸਥਿਤ ਇੱਕ ਹੋਰ ਗਰੀਬ ਪਰਿਵਾਰ ਦਾ ਭਾਰੀ ਨੁਕਸਾਨ ਹੋਇਆ ਹੈ। ਗ਼ਨੀਮਤ ਰਹੀ ਕਿ ਇਸ ਹਾਦਸੇ ‘ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਪਿੰਡ ਪੰਨੀਵਾਲਾ ਦੇ ਵਸਨੀਕ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਬੱਸ ਅੱਡੇ ’ਤੇ ਫਲ ਵੇਚ ਕੇ ਆਪਣਾ ਗੁਜ਼ਾਰਾ ਕਰਦਾ ਹੈ। ਸ਼ੁੱਕਰਵਾਰ ਦੇਰ ਰਾਤ ਕਰੀਬ 11 ਵਜੇ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੇ ਘਰ ਦੀ ਛੱਤ ਡਿੱਗ ਗਈ ਅਤੇ ਕਮਰੇ ਵਿੱਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਉਸ ਦਾ ਲੜਕਾ ਕਮਰੇ ਵਿੱਚ ਸੁੱਤਾ ਪਿਆ ਸੀ, ਜੋ ਬਿਜਲੀ ਦੀ ਆਵਾਜ਼ ਸੁਣ ਕੇ ਕਮਰੇ ਵਿੱਚੋਂ ਬਾਹਰ ਆ ਗਿਆ। ਜਿਸ ਕਾਰਨ ਉਸ ਦਾ ਬਚਾਅ ਹੋ ਗਿਆ। ਪੀੜਤ ਨੇ ਦੱਸਿਆ ਕਿ ਅਸਮਾਨੀ ਬਿਜਲੀ ਇੰਨੀ ਤੇਜ਼ ਹੋਈ ਕਿ ਕਮਰੇ ਵਿੱਚ ਰੱਖਿਆ ਕੂਲਰ, ਕੱਪੜੇ ਸਿਲਾਈ ਮਸ਼ੀਨ ਸੜ ਕੇ ਸੁਆਹ ਹੋ ਗਈ।
ਦੂਜੇ ਮਾਮਲੇ ਵਿਚ ਸ਼ਹਿਰ ਗੋਨਿਆਣਾ ਦੇ ਜੀਵਨ ਸਿੰਘ ਨਗਰ ਰੋਡ ਦੀ ਗਲੀ ਨੰਬਰ ਇੱਕ ਦੇ ਵਸਨੀਕ ਜਗਜੀਤ ਸਿੰਘ ਪੁੱਤਰ ਮੁਨਸ਼ੀ ਨੇ ਦੱਸਿਆ ਕਿ ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਸ਼ੁੱਕਰਵਾਰ ਦੇਰ ਰਾਤ ਕਰੀਬ ਅੱਠ ਵਜੇ ਉਹ ਆਪਣੇ ਪਰਿਵਾਰ, ਪਤਨੀ ਮਮਤਾ ਰਾਣੀ, ਦੋ ਧੀਆਂ ਅਤੇ ਇੱਕ ਪੁੱਤਰ ਨਾਲ ਕਮਰੇ ਵਿੱਚ ਬੈਠਾ ਸੀ। ਇਸ ਦੌਰਾਨ ਉਸ ਨੇ ਘਰ ‘ਚ ਕੁਝ ਟੁੱਟਣ ਦੀ ਆਵਾਜ਼ ਸੁਣੀ।
ਇਹ ਵੀ ਪੜ੍ਹੋ : ਇਸ਼ਕ ‘ਚ ਅੰਨ੍ਹੀ ਹੋਈ ਕਲਯੁੱਗੀ ਮਾਂ, ਆਸ਼ਿਕ ਨਾਲ ਮਿਲ ਕੇ ਢਿੱਡ ਦੇ ਜਾਏ ਉਤਾਰੇ ਮੌਤ ਦੇ ਘਾਟ
ਇਸ ਦੌਰਾਨ ਉਹ ਤੁਰੰਤ ਆਪਣੇ ਬੱਚਿਆਂ ਅਤੇ ਪਤਨੀ ਨੂੰ ਕਮਰੇ ਤੋਂ ਬਾਹਰ ਲੈ ਗਿਆ ਤਾਂ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਮਰੇ ‘ਚ ਰੱਖਿਆ ਟੀ.ਵੀ., ਵਾਸ਼ਿੰਗ ਮਸ਼ੀਨ, ਫਰਿੱਜ, ਬਾਕਸ ਬੈੱਡ ਅਤੇ ਘਰੇਲੂ ਸਮਾਨ ਮਲਬੇ ‘ਚ ਦੱਬਣ ਨਾਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੀੜਤ ਮਜ਼ਦੂਰ ਨੇ ਦੱਸਿਆ ਕਿ ਉਸ ਦਾ ਭਰਾ ਰਾਜ ਕੁਮਾਰ ਜੋ ਪੇਂਟਰ ਦਾ ਕੰਮ ਕਰਦਾ ਹੈ, ਭਾਰੀ ਮੀਂਹ ਕਾਰਨ ਉਸ ਦੇ ਘਰ ਵਿਚ ਵੀ ਤਰੇੜਾਂ ਆ ਗਈਆਂ ਹਨ।
ਦੋਵਾਂ ਪੀੜਤ ਇਕਬਾਲ ਸਿੰਘ ਅਤੇ ਪੀੜਤ ਮਜ਼ਦੂਰ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੀਂਹ ਕਾਰਨ ਮਕਾਨ ਡਿੱਗਣ ਅਤੇ ਨੁਕਸਾਨੇ ਗਏ ਸਾਮਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਕਾਨਾਂ ਦੀ ਉਸਾਰੀ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: