ਪੰਜਾਬ ਦੇ ਫਾਜ਼ਿਲਕਾ ਅਤੇ ਜਲਾਲਾਬਾਦ ਸ਼ਹਿਰ ਦੀ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਨਾਜਾਇਜ਼ ਸ਼ਰਾਬ ਦੀਆਂ 82 ਬੋਤਲਾਂ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਵੱਖ-ਵੱਖ ਪੁਲਿਸ ਸਟੇਸ਼ਨ ਵਿੱਚ 4 ਮਾਮਲੇ ਦਰਜ ਕੀਤੇ ਹਨ।
ਥਾਣਾ ਸਦਰ ਫਾਜ਼ਿਲਕਾ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਮੁਹਿੰਮ ਦੌਰਾਨ ਨੁਹਾਇਸ਼ ਤੋਂ ਆ ਰਹੇ ਇੱਕ ਵਿਅਕਤੀ ਤਲਾਸ਼ੀ ਲਈ ਰੋਕਿਆ। ਵਿਅਕਤੀ ਨੇ ਆਪਣੇ ਸਿਰ ‘ਤੇ ਪਲਾਸਟਿਕ ਦਾ ਬੰਡਲ ਰੱਖਿਆ ਹੋਇਆ ਸੀ, ਜਦੋ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 30 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਨੰਦ ਸਿੰਘ ਵਾਸੀ ਨੂਰਸ਼ਾਹ ਵਜੋਂ ਹੋਈ ਹੈ।
ਦੂਜੇ ਮਾਮਲੇ ਵਿੱਚ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਦਿਆਂ ਸੋਮਾ ਰਾਣੀ ਪਤਨੀ ਗੁਰਚਰਨ ਸਿੰਘ ਉਰਫ ਕਾਲਾ ਵਾਸੀ ਨਾਨਕ ਨਗਰੀ ਨੇੜੇ ਰੇਲਵੇ ਫਾਟਕ ਬਾਹਮਣੀਵਾਲਾ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿੱਚ ਪੁਲਿਸ ਨੇ ਮੁਖ਼ਬਰ ਦੀ ਇਤਲਾਹ ‘ਤੇ ਮਾਇਆ ਬਾਈ ਪਤਨੀ ਮਨਜੀਤ ਸਿੰਘ ਅਤੇ ਸੁਰਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਘੁਬਾਇਆ ਦੇ ਘਰ ਛਾਪਾ ਮਾਰ ਕੇ 25 ਬੋਤਲਾਂ ਸਮੇਤ ਕਾਬੂ ਕੀਤਾ।
ਇਹ ਵੀ ਪੜ੍ਹੋ : ਫਾਜ਼ਿਲਕਾ ਦੇ ‘ਆਪ’ ਵਿਧਾਇਕ ਦੀ ਦਰਿਆਦਿਲੀ: ਹਾਦਸੇ ‘ਚ ਜ਼ਖਮੀ ਔਰਤਾਂ ਨੂੰ ਕਾਰ ‘ਚ ਪਹੁੰਚਾਇਆ ਹਸਪਤਾਲ
ਥਾਣਾ ਜਲਾਲਾਬਾਦ ਦੀ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਸਦਰ ਗੁਰਜੰਟ ਸਿੰਘ ਉਰਫ਼ ਜੰਟੀ ਪੁੱਤਰ ਕਸ਼ਮੀਰ ਸਿੰਘ ਵਾਸੀ ਲਮੋਚੜ ਕਲਾਂ ਦੇ ਘਰ ਤੇ ਛਾਪਾ ਮਾਰਿਆ। ਇੱਥੇ ਤਲਾਸ਼ੀ ਦੌਰਾਨ ਉਨ੍ਹਾਂ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਮਿਲਿਆ। ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: