ਪੰਜਾਬ ਵਿਧਾਨ ਸਭਾ ਚੋਣਾਂ ਲਈ ਜਿੱਥੇ ਜ਼ਿਆਦਾਤਰ ਸਿਆਸੀ ਪਾਰਟੀਆਂ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਪੰਜਾਬ ਚੋਣਾਂ ਵਿੱਚ ਉਤਰੇ ਸੰਯੁਕਤ ਸਮਾਜ ਮੋਰਚੇ ਨੇ ਹੁਣੇ-ਹੁਣੇ ਆਪਣੇ 10 ਉਮੀਦਵਾਰਾਂ ਦਾ ਐਲਾਨ ਕੀਤਾ ਹੈ ਪਰ ਉਮੀਦਵਾਰਾਂ ਦੀ ਦੂਜੀ ਲਿਸਟ ਦੇ ਐਲਾਨ ਨੂੰ ਦੂਸਰੀ ਵਾਰ ਟਾਲਣਾ ਪਿਆ।
ਸੰਯੁਕਤ ਸਮਾਜ ਮੋਰਚਾ ਨੇ ਐਤਵਾਰ ਨੂੰ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਜਾਣੀ ਸੀ ਪਰ ਅਜਿਹਾ ਨਹੀਂ ਹੋ ਸਕਿਆ। ਕਿਸਾਨ ਜਥੇਬੰਦੀਆਂ ਦੀ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦੀ ਦੂਜੀ ਸੂਚੀ ’ਤੇ ਸਹਿਮਤੀ ਨਹੀਂ ਬਣ ਸਕੀ। ਉਮੀਦਵਾਰਾਂ ਦੀ ਦੂਜੀ ਸੂਚੀ ਐਤਵਾਰ ਨੂੰ ਦੂਜੀ ਵਾਰ ਫਿਰ ਮੁਲਤਵੀ ਕਰਨੀ ਪਈ।
ਮੋਰਚੇ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਦੇਰ ਸ਼ਾਮ ਪ੍ਰੈੱਸ ਕਾਨਫਰੰਸ ਸੱਦੀ ਗਈ ਸੀ ਅਤੇ ਇਸ ਵਿੱਚ 45 ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਸੀ, ਪਰ ਫੈਸਲਾ ਨਹੀਂ ਹੋਇਆ। ਕਿਸਾਨ ਆਗੂਆਂ ਜੰਗਵੀਰ ਸਿੰਘ ਅਤੇ ਬਲਵੰਤ ਸਿੰਘ ਬਹਿਰਾਮਕੇ ਨੇ ਕਿਹਾ ਕਿ ਦੂਜੀ ਸੂਚੀ ਅਜੇ ਪੂਰੀ ਨਹੀਂ ਹੋ ਸਕੀ, ਇਸ ਲਈ ਅਸੀਂ ਸੂਚੀ ਜਾਰੀ ਨਹੀਂ ਕਰ ਰਹੇ।
ਵੀਡੀਓ ਲਈ ਕਲਿੱਕ ਕਰੋ -:
Khas-Khas Milk Recipe | Makhana Doodh Recipe | ਕਈ ਸਾਲਾਂ ਤੱਕ ਹੱਡੀਆਂ ‘ਚ ਕਮਜ਼ੋਰੀ, ਪਿੱਠ ਦਾ ਦਰਦ ਨਹੀਂ ਹੋਏਗਾ
ਬਲਵੀਰ ਸਿੰਘ ਰਾਜੇਵਾਲ ਤੇ ਹੋਰ ਆਗੂ ਮੋਰਚੇ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਦੱਸਿਆ ਜਾ ਰਿਹਾ ਹੈ ਕਿ ਜਦੋਂ ਦੁਪਹਿਰ ਬਾਅਦ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਸੀ ਤਾਂ ਸਕਰੀਨਿੰਗ ਕਮੇਟੀ ਦੇ ਆਗੂ ਆਪਸ ਵਿੱਚ ਉਲਝ ਗਏ। ਇਹੀ ਕਾਰਨ ਹੈ ਕਿ ਦੂਜੀ ਸੂਚੀ ਜਾਰੀ ਨਹੀਂ ਹੋ ਸਕੀ।