ਪੰਜਾਬ ਪੁਲਿਸ ਵਿਭਾਗ ਵੱਲੋਂ ਫੋਰਸ ਵਿਚ ਨਵੇਂ ਭਰਤੀ ਕਾਂਸਟੇਬਲਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕੁਝ ਹੀ ਦਿਨਾਂ ਵਿਚ ਕਾਂਸਟੇਬਲਾਂ ਦੀ ਟ੍ਰੇਨਿੰਗ ਦਾ ਸ਼ੈਡਿਊਲ ਤਿਆਰ ਕਰ ਲਿਆ ਜਾਵੇਗਾ। ਸ਼ੁਰੂਆਤੀ ਟ੍ਰੇਨਿੰਗ ਦੇ ਬਾਅਦ ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਦੀ ਪਹਿਲੀ ਪੋਸਟਿੰਗ ਦੇ ਹੁਕਮ ਜਾਰੀ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਪੁਲਿਸ ਵਿਚ ਹਰ ਸਾਲ 1800 ਕਾਂਸਟੇਬਲ ਤੇ 300 ਸਬ-ਇੰਸਪੈਕਟਰ ਦੀ ਭਰਤੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੋਰਸ ਵਿਚ ਪੁਲਿਸ ਜਵਾਨਾਂ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਇਹ ਫੈਸਲਾ ਲਿਆ ਹੈ।
ਪੰਜਾਬ ਪੁਲਿਸ ਨਾਲ ਪਹਿਲੀ ਵਾਰ ਸਿਵਲੀਅਨ ਸਪੋਰਟ ਸਟਾਫ ਵੀ ਕੰਮ ਕਰੇਗਾ। ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਵੱਖ-ਵੱਖ ਕੈਡਰ ਵਿਚ 144 ਨੌਜਵਾਨ ਭਰਤੀ ਕੀਤੇ ਗਏ ਹਨ। ਮੁੱਖ ਮੰਤਰੀ ਮਾਨ ਵੱਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। CM ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੀ ਜਾਂਚ, ਵਿਗਿਆਨ ਤੇ ਤਕਨੀਕ ਦੇ ਖੇਤਰ ਵਿਚ ਅਪਡੇਟ ਕਰਨਾ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਨਵੀਂ ਭਰਤੀ 144 ਨੌਜਵਾਨ ਆਧੁਨਿਕ ਤਕਨੀਕ ਦੀ ਡੂੰਘੀ ਸਮਝ ਰੱਖਦੇ ਹਨ। ਇਸ ਨਾਲ ਉਹ ਪਰਦੇ ਦੇ ਪਿੱਛੇ ਰਹਿ ਕੇ ਜੁਰਮ ਕਰਨ ਵਾਲਿਆਂ ਨੂੰ ਕਾਬੂ ਕਰਨ ਵਿਚ ਸਹਿਯੋਗ ਕਰਨਗੇ।
ਇਹ ਵੀ ਪੜ੍ਹੋ : ਹਰਿਆਣਾ-ਪੰਜਾਬ ‘ਚ ਵਧੇ ਪੈਟਰੋਲ-ਡੀਜ਼ਲ ਦੇ ਰੇਟ, ਹਰਿਆਣਾ ‘ਚ ਪੈਟਰੋਲ ਤੇ ਡੀਜ਼ਲ 21 ਪੈਸੇ ਹੋਇਆ ਮਹਿੰਗਾ
ਮੁੱਖ ਮੰਤਰੀ ਮਾਨ ਨੇ ਸਿਵਲੀਅਨ ਸਪੋਰਟ ਸਟਾਫ ਵਿਚ ਭਰਤੀ ਨੌਜਵਾਨਾਂ ਨੂੰ ਨਿਯੁਕਤ ਪੱਤਰ ਦਿੰਦੇ ਹੋਏ ਦੱਸਿਆ ਸੀ ਕਿ ਇਸ ਸਾਲ ਕਾਂਸਟੇਬਲਾਂ ਦੇ 1750 ਅਹੁਦਿਆਂ ਤੇ ਸਬ-ਇੰਸਪੈਕਟਰ ਦੇ 300 ਅਹੁਦਿਆਂ ਲਈ ਕਰੀਬ 3 ਲੱਖ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ। ਨਵੀਂ ਭਰਤੀ ਨਾਲ ਪੰਜਾਬ ਪੁਲਿਸ ਨੂੰ ਮਜ਼ਬੂਤੀ ਮਿਲੇਗੀ। ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਸਣੇ PSPCL, ਸਿਵਲੀਅਨ ਸਪੋਰਟ ਸਟਾਫ ਤੇ ਹੋਰ ਸਰਕਾਰੀ ਵਿਭਾਗਾਂ ਵਿਚ 29237 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: